ਹੁਸ਼ਿਆਰਪੁਰ, : ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੇ ਨਿਰਦੇਸ਼ਾਂ ਅਨੁਸਾਰ ਅਬਜਰਵੇਸ਼ਨ ਹੋਮ ਰਾਮ ਕਲੋਨੀ ਕੈਂਪ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਦੀ ਪ੍ਰਧਾਨਗੀ ਪੈਨਲ ਐਡਵੋਕੇਟ ਹਰਜੀਤ ਕੌਰ ਵਲੋਂ ਕੀਤੀ ਗਈ। ਇਸ ਮੌਕੇ ’ਤੇ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਗਿਆ ਕਿ ਜੇਕਰ ਕਿਸੇ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਆਪਣੇ ਸੁਪਰਡੈਂਟ ਨਾਲ ਗੱਲਬਾਤ ਕਰਕੇ ਲੀਗਲ ਐਂਡ ਫਾਰਮ ਜਮ੍ਹਾਂ ਕਰਵਾ ਕੇ ਮੁਫ਼ਤ ਕਾਨੂੰੰਨੀ ਸਹਾਇਤਾ ਲੈ ਸਕਦਾ ਹੈ। ਇਸ ਦੌਰਾਨ ਬੱਚਿਆਂ ਨੂੰ ਆਪਣੇ ਆਸ ਪਾਸ ਦੀ ਸਫਾਈ ਰੱਖਣ ਨੂੰ ਕਿਹਾ ਗਿਆ ਤਾਂ ਜੋ ਵਾਤਾਵਰਣ ਸਾਫ ਸੁਥਰਾ ਰਹਿ ਸਕੇ। ਇਸ ਮੌਕੇ ’ਤੇ ਸੁਪਰਡੈਂਟ ਅਬਜ਼ਰਵੇਸ਼ਨ ਹੋਮ ਵੀ ਮੌਜੂਦ ਸਨ।