ਸਿਹਤ ਮੇਲੇ ਦਾ ਮੁੱਖ ਮਕਸਦ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਡਾ. ਮਾਨ

ਬਲਾਚੌਰ,(ਜਤਿੰਦਰ ਪਾਲ ਸਿੰਘ ਕਲੇਰ):ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ “ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ” ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਬਲਾਕ ਪੱਧਰੀ ਸਿਹਤ ਮੇਲੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸਿਹਤ ਮੇਲੇ ਦੌਰਾਨ ਬਿਮਾਰੀਆਂ ਦੀ ਰੋਕਥਾਮ ਤੇ ਇਲਾਜ ਪ੍ਰਬੰਧਨ ਲਈ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਦੀ ਰੋਕਥਾਮ, ਉਪਾਵਾਂ ਅਤੇ ਇਲਾਜ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਸਿਵਲ ਸਰਜਨ ਡਾ.ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ.ਕੁਲਵਿੰਦਰ ਮਾਨ ਨੇ ਦੱਸਿਆ ਕਿ 18 ਅਪ੍ਰੈਲ ਨੂੰ ਬਲਾਕ ਪੱਧਰੀ ਸਿਹਤ ਮੇਲਾ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਸ੍ਰੀਮਤੀ ਸੰਤੋਸ਼ ਕਟਾਰੀਆ, ਮਾਣਯੋਗ ਵਿਧਾਇਕ ਹਲਕਾ ਬਲਾਚੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Previous articleਬੀਜੇਪੀ ਆਗੂ ਨਮਿਸਾ ਮਹਿਤਾ ਨੇ ਪਿੱਪਲੀਵਾਲ ਦੇ ਨੌਜਵਾਨਾਂ ਦੇ ਨਾਲ ਛੋਟੇ ਬੱਚਿਆਂ ਨੂੰ ਵੰਡੀਆਂ ਵਾਲੀਵਾਲ ਖੇਡ ਕਿੱਟਾਂ
Next articleਪਿੰਡ ਗੜੀ ਮੱਟੋਂ ਵਿੱਚ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਕਣਕ ਸੜਕੇ ਸੁਆਹ