ਸੰਗਰੂਰ,(ਵਿਜੈ ਗਰਗ): ਆਮ ਆਦਮੀ ਪਾਰਟੀ ਦੀ ਹਲਕਾ ਸੰਗਰੂਰ ਤੋਂ ਉਮੀਦਵਾਰ ਨਰਿੰਦਰ ਕੌਰ ਭਰਾਜ ਵੱਲੋਂ ਤੂਰ ਪੱਤੀ ਵਿਖੇ ਪਹਿਲੀ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਨਸ਼ਾ ਖਤਮ ਕਰਨ ਲਈ ਇਕ ਵਾਰ ਆਪ ਨੂੰ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਜਾਵੇ। ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ 75 ਸਾਲਾਂ ਤੋਂ ਬਦਲ ਬਦਲ ਕੇ ਆਈਆਂ ਸਰਕਾਰਾਂ ਦੀ ਗਲਤ ਨੀਤੀਆਂ ਕਾਰਣ ਪੰਜਾਬ ਦੀ ਨੌਜਵਾਨੀ ਵਿਦੇਸ਼ਾਂ ਨੂੰ ਜਾਣ ਲਈ ਮਜਬੂਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਨਲਾਇਕੀਆਂ ਕਾਰਣ ਪੰਜਾਬ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਫਸ ਗਿਆ ਹੈ। ਇਸ ਤੋਂ ਇਲਾਵਾ ਟਰੱਕ ਯੂਨੀਅਨ ਭਵਾਨੀਗੜ੍ਹ ਅਤੇ ਕਪਿਆਲ ਵਿਖੇ ਵੀ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਜਗਤਾਰ ਸਿੰਘ ਤੂਰ,ਹਰਦੀਪ ਸਿੰਘ ਤੂਰ, ਸੁਖਦੇਵ ਸਿੰਘ ਭਵਾਨੀਗੜ੍ਹ,ਸ਼ਿੰਦਰਪਾਲ ਕੌਰ,ਅਵਤਾਰ ਸਿੰਘ ਤਾਰੀ ਅਤੇ ਭੀਮ ਸਿੰਘ ਨੇ ਨਰਿੰਦਰ ਕੌਰ ਭਰਾਜ ਦੀ ਹਿਮਾਇਤ ਦਾ ਭਰੋਸਾ ਦਿੱਤਾ।

Previous articleਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਜਾਗੇ ਐਨਪੀਐਸ ਮੁਲਾਜ਼ਮ, ਵਿਧਾਇਕ ਤੋਂ ਮੰਗੇ ਜਵਾਬ”
Next articleਵਿਧਾਨ ਸਭਾ ਹਲਕਾ ਸੰਗਰੂਰ ’ਚ ਕਈ ਪਾਰਟੀਆਂ ਦੇ ਆਗੂ ਕਾਂਗਰਸ ’ਚ ਸ਼ਾਮਿਲ