ਨਵਾਂਸ਼ਹਿਰ,(ਜਤਿੰਦਰ ਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਬੁਲਾਰਾ ਪੰਜਾਬ ਸਤਨਾਮ ਸਿੰਘ ਜਲਵਾਹਾ ਵੱਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਜਾਇਜ਼ਾ ਲਿਆ।ਸਤਨਾਮ ਸਿੰਘ ਜਲਵਾਹਾ ਨੇ ਸਾਰੇ ਕਿਸਾਨਾਂ ਭਰਾਵਾਂ ਦੀਆਂ ਸਮੱਸਿਆਂਵਾਂ ਸੁਣੀਆਂ ਅਤੇ ਮੌਕੇ ਉਤੇ ਸੰਬੰਧਿਤ ਅਧਿਕਾਰੀਆਂ ਨੂੰ ਕਹਿ ਕੇ ਉਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ।ਦਾਣਾ ਮੰਡੀਆਂ ਵਿੱਚ ਕਣਕ ਵੇਚਣ ਆਏ ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਬਹੁਤ ਵਧੀਆ ਅਤੇ ਚੰਗੇ ਖਰੀਦ ਪ੍ਰਬੰਧ ਕੀਤੇ ਹੋਏ ਹਨ।

ਸਾਰੇ ਕਿਸਾਨਾਂ ਨੂੰ ਆਨਲਾਈਨ ਜੇ ਫਾਰਮ ਮਿਲ ਰਹੇ ਹਨ ਅਤੇ 24 ਤੋਂ 48 ਘੰਟੇ ਵਿੱਚ ਉਨ੍ਹਾਂ ਦੀ ਫ਼ਸਲ ਦੇ ਸਾਰੇ ਪੈਸੇ ਉਨ੍ਹਾਂ ਦੇ ਖ਼ਾਤੇ ਵਿੱਚ ਆ ਜਾਂਦੇ ਹਨ।ਕਿਸਾਨਾਂ ਨੇ ਕਿਹਾ ਕਿ ਉਹ ਪੰਜਾਬ ਦੀ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਤੇ ਕ੍ਰਾਂਤੀਕਾਰੀ ਕੰਮਾਂ ਤੋਂ ਬੇਹੱਦ ਖੁਸ਼ ਹਨ ਅਤੇ ਉਮੀਦ ਕਰਦੇ ਹਨ ਕਿ ਪੰਜਾਬ ਵਿੱਚ ਹੁਣ ਕਿਸੇ ਵੀ ਕਿਸਾਨ ਨੂੰ ਆਪਣੀ ਜਾਨ ਨਹੀਂ ਦੇਣੀ ਪਵੇਗੀ ਅਤੇ ਹੁਣ ਖੇਤੀ ਲਾਹੇਵੰਦ ਧੰਦਾ ਜ਼ਰੂਰ ਬਣੇਗੀ।ਜਲਵਾਹਾ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੇ ਸਾਰੇ ਕਿਸਾਨ ਖੁਸ਼ਹਾਲ ਹੋਣਗੇ ਅਤੇ ਮਾਨ ਸਰਕਾਰ ਦੇ ਰਾਜ ਵਿੱਚ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਨਹੀਂ ਕਰਨ ਦਿੱਤੀ ਜਾਵੇਗੀ।ਆੜ੍ਹਤੀਆਂ ਅਤੇ ਕਿਸਾਨਾਂ ਨੇ ਸਾਂਝੇ ਤੌਰ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਪੁਖਤਾ ਖ਼ਰੀਦ ਪ੍ਰਬੰਧਾਂ ਉਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਵਾਰ ਕਿਸੇ ਨੂੰ ਵੀ ਕਿਸੇ ਗੰਭੀਰ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ।ਸਗੋਂ ਪਹਿਲਾਂ ਨਾਲੋਂ ਕਾਫ਼ੀ ਵਧੀਆ ਸਿਸਟਮ ਹੋ ਗਿਆ ਹੈ।ਜਲਵਾਹਾ ਨੇ ਵੱਖ-ਵੱਖ ਦਾਣਾ ਮੰਡੀਆਂ ਵਿੱਚ ਜਾਕੇ ਹੋ ਰਹੀ ਖ਼ਰੀਦ ਅਤੇ ਲਿਫਟਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਮਨਦੀਪ ਸਿੰਘ ਅਟਵਾਲ, ਸੁਰਿੰਦਰ ਸਿੰਘ ਸੰਘਾ, ਕੁਲਵੰਤ ਸਿੰਘ ਰਕਾਸਣ, ਭੁਪਿੰਦਰ ਸਿੰਘ ਉੜਾਪੜ, ਸਰਬਜੀਤ ਦੁਪਾਲਪੁਰ, ਹਰਜਿੰਦਰ ਸਿੰਘ ਦੁਪਾਲਪੁਰ, ਜਸਵੀਰ ਸਿੰਘ ਸੇਖੂਪੁਰ, ਜੁਝਾਰੂ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

Previous articleमान सरकार का प्राइवेट स्कूलों के खिलाफ बड़ा कदम
Next articleआग बुझाने फायर ब्रिगेड लेकर पहुंची विधायिका मौके पर