ਭਵਾਨੀਗੜ੍ਹ,(ਵਿਜੈ ਗਰਗ): ਐੱਸ ਐੱਸ ਪੀ ਸੰਗਰੂਰ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਛੇੜੀ ਮੁਹਿੰਮ ਤਹਿਤ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਦੇ ਪਤਵੰਤੇ ਸੱਜਣਾਂ ਦਾ ਸਤਿਕਾਰ ਕੀਤਾ ਜਾਵੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਸ਼ਰਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਕਾਲਾਝਾੜ ਚੰਨੋ ਚੌਂਕੀ ਵਿਖੇ ਚਾਰਜ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਪਟਿਆਲਾ ਤੋਂ ਬਦਲ ਕੇ ਇੱਥੇ ਆਏ ਹਨ, ਉਨ੍ਹਾਂ ਨੇ ਵਿਸਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਖਿਆ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਨਜ਼ਰ ਰੱਖਣ ਲਈ ਸਖ਼ਤ ਨਾਕਾਬੰਦੀ ਕੀਤੀ ਜਾਵੇਗੀ ਤੇ ਰਾਤ  ਦੀ ਗਸ਼ਤ ਵੀ ਵਧਾਈ ਜਾਵੇਗੀ ਚੌਕੀ ਅਧੀਨ ਆਉਂਦੇ ਇਲਾਕਿਆਂਂ ਵਿਚ ਹੁੱਲੜਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇਗੀ। ਇਸ ਮੌਕੇ ਮੁੱਖ ਮੁਨਸ਼ੀ ਸਮੇਤ ਮੁਲਾਜ਼ਮ ਹਾਜ਼ਰ ਸਨ।

Previous articleचन्नी के नेतृत्व में पंजाब सरकार ने शहरी व ग्रामीण क्षेत्रों में करवाए बेमिसाल कार्य: अरोड़ा
Next articleਪਿੰਡ ਨਰੈਣਗੜ੍ਹ ਵਿਖੇ ਕਿਸਾਨਾਂ ਵਲੋਂ ਯੂਰੀਆ ਖਾਦ ਦੀ ਕਿੱਲਤ ਨੂੰ ਲੈ ਕੇ ਕੀਤੀ ਨਾਅਰੇਬਾਜੀ