ਦਸੂਹਾ,(ਰਾਜਦਾਰ ਟਾਇਮਸ): ਇਸ ਆਧੁਨਿਕ ਯੁੱਗ ਵਿੱਚ, ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਸਹਾਇਤਾ ਅਤੇ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਹਮੇਸ਼ਾ ਸਮਰਪਿਤ ਹੈ। ਕਾਲਜ ਦਾ ਪਲੇਸਮੈਂਟ ਸੈੱਲ ਵੱਖ-ਵੱਖ ਸੰਸਥਾਵਾਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰਦਾ ਹੈ ਅਤੇ ਕਾਰਪੋਰੇਟ ਜਗਤ ਨਾਲ ਜੁੜ ਕੇ ਵਿਦਿਆਰਥੀਆਂ ਨੂੰ ਉਚਿਤ ਨੌਕਰੀ ਦੇ ਮੌਕਿਆਂ ਲਈ ਸਹਾਇਤਾ ਦੇ ਰਿਹਾ ਹੈ। ਇਸ ਸੰਬੰਧੀ ਪਿਛਲੇ ਸਮੇਂ ਵਿੱਚ ਵੱਖ-ਵੱਖ ਬਹੁ-ਰਾਸ਼ਟਰੀ ਕੰਪਨੀਆਂ, ਕਾਰਪੋਰੇਟ ਬੈਂਕਾਂ ਅਤੇ ਇੰਡਸਟਰੀਆਂ ਸ਼ਾਮਲ ਹੋਈਆਂ। ਜਿਹਨਾਂ ਵਿੱਚ ਮੁੱਖ ਤੌਰ ਤੇ ਹੁਸ਼ਿਆਰਪੁਰ ਆਟੋਮੋਬਾਈਲਜ਼, ਬਿਮਭ ਨਿਟਫੈਬ, ਬਾਦਸ਼ਾਹ ਐਨਰਜੀਜ਼ ਅਤੇ ਸਜੇਂਟਾ ਆਦਿ ਸ਼ਾਮਲ ਹੋਏ। ਇਸ ਸਿਲਸਿਲੇ ਨੂੰ ਜਾਰੀ ਰੱਖਦੇ ਹੋਏ ਅੱਜ ਕੇ.ਐਮ.ਐਸ ਕਾਲਜ ਵਿਖੇ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਲਈ ਐਚ.ਡੀ.ਐਫ਼.ਸੀ ਬੈਂਕ ਵਲੋਂ ਪਲੇਸਮੈਂਟ ਡਰਾਈਵ ਕਰਵਾਈ ਗਈ। ਇਸ ਪਲੇਸਮੈਂਟ ਡਰਾਈਵ ਵਿੱਚ ਪਹੁੰਚੀ ਐਚ.ਡੀ.ਐਫ਼.ਸੀ ਬੈਂਕ ਦੀ ਸੇਲੈਕਸ਼ਨ ਟੀਮ ਵਿੱਚ ਬ੍ਰਜੇਸ਼ ਸਿੰਘ ਅਤੇ ਨਵਯੁੱਗ ਸਿੰਘ ਸ਼ਾਮਲ ਸਨ।ਇਸ ਪਲੇਸਮੈਂਟ ਡਰਾਈਵ ਦੌਰਾਨ ਕਾਲਜ ਦੇ ਐਗਰੀਕਲਚਰ ਵਿਭਾਗ, ਆਈ-ਟੀ ਵਿਭਾਗ, ਕਾਮਰਸ ਵਿਭਾਗ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਕਰੀਬ 80 ਤੋਂ 90 ਵਿਦਿਆਰਥੀਆਂ ਨੇ ਭਾਗ ਲਿਆ। ਉਸ ਤੋਂ ਬਾਅਦ 18 ਵਿਦਿਆਰਥੀਆਂ ਨੂੰ ਸ਼ਾਰਟਲਿਸ੍ਟ ਕਰਨ ਤੌਂ ਬਾਅਦ 5 ਵਿਦਿਆਰਥੀਆਂ ਨੂੰ ਜੁਆਇਨਿੰਗ ਲੈਟਰ ਦਿੱਤੇ ਗਏ। ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੇ.ਐਮ.ਐਸ ਕਾਲਜ ਵਿਦਿਆਰਥੀਆਂ ਦਾ ਵਧੀਆ ਭਵਿੱਖ ਬਣਾਉਣ ਲਈ ਅਤੇ ਉਹਨਾ ਦੀ ਪਲੇਸਮੈਂਟ ਲਈ ਹੋਰ ਵੀ ਕਦਮ ਚੁੱਕਦਾ ਰਹੇਗਾ। ਇਸ ਤੋਂ ਇਲਾਵਾ ਉਹਨਾ ਕਾਲਜ ਦੇ ਪਲੇਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਹਨਾ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾ ਦਿੱਤੀਆਂ।