ਦਸੂਹਾ, ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਿਹਾ ਕਿ ਉਹਨਾਂ ਨੂੰ ਇਹ ਦੱਸਦੇ ਹੋਏ ਬਹੁਤ ਹੀ ਮਾਣ ਹੋ ਰਿਹਾ ਹੈ ਕਿ ਕੇ.ਐਮ.ਐਸ ਕਾਲਜ ਦੇ ਵਿਦਿਆਰਥੀ ਲਕਸ਼ਦੀਪ ਝਾਂਸ ਸਪੁੱਤਰ ਸੁਖਜੀਤ ਸਿੰਘ ਨੇ ਆਪਣੀ ਬੀ.ਐਸ.ਸੀ ਐਗਰੀਕਲਚਰ ਦੀ ਡਿਗਰੀ ਕੇ.ਐਮ.ਐਸ ਕਾਲਜ ਤੋਂ ਪੂਰੀ ਕਰਨ ਤੋਂ ਬਾਅਦ ਪੰਜਾਬ ਐਗੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਐਮ.ਐਸ.ਸੀ (ਪਲਾਂਟ ਬ੍ਰੀਡਿੰਗ) ਦੀ ਦਾਖਲਾ ਪ੍ਰੀਖਿਆ ਲਈ ਐਸ.ਸੀ ਸ਼੍ਰੇਣੀ ਵਿੱਚ 10ਵਾਂ ਸਥਾਨ ਹਾਸਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ।  ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਐਚ.ਓ.ਡੀ ਅਕੈਡਮਿਕਸ ਰਾਜੇਸ਼ ਕੁਮਾਰ ਅਤੇ ਐਗਰੀਕਲਚਰ ਸਟਾਫ਼ ਨੂੰ ਬਿਹਤਰ ਸਿੱਖਿਆ ਪ੍ਰਣਾਲੀ ਮੁੱਹਈਆ ਕਰਵਾਉਣ ਤੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਐਸ.ਸੀ ਸ਼੍ਰੇਣੀ ਦੀ ਦਾਖਲਾ ਪ੍ਰੀਖਿਆ ਵਿੱਚ ਲਗਪਗ 200 ਪ੍ਰੀਖਿਆਰਥੀਆਂ ਨੇ ਹਿੱਸਾ ਲਿਆ ਸੀ ਇਸ ਮੌਕੇ ਤੇ ਚੇਅਰਮੈਨ ਚੌ. ਕੁਮਾਰ ਸੈਣੀ ਨੇ ਵਿਦਿਆਰਥੀ ਲਕਸ਼ਦੀਪ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੀ ਪੜਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸਦੇ ਨਾਲ ਹੀ ਲਕਸ਼ਦੀਪ ਨੂੰ ਚੇਅਰਮੈਨ ਚੌ. ਕੁਮਾਰ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਰਾਜੇਸ਼ ਕੁਮਾਰ, ਸੰਦੀਪ ਸਿੰਘ, ਲਖਵਿੰਦਰ ਕੌਰ, ਗੁਰਪ੍ਰੀਤ ਕੌਰ ਅਤੇ ਗੁਰਿੰਦਰਜੀਤ ਕੌਰ ਆਦਿ ਹਾਜ਼ਰ ਸਨ।

Previous articleजनसेवा को समर्पित है संस्था सेवा भारती : अविनाश राय खन्ना
Next articleਪਹਿਲੇ 6 ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਵੇ : ਡਾ.ਮਹੇਸ਼ ਕੁਮਾਰ