ਭਵਾਨੀਗੜ੍ਹ,(ਵਿਜੈ ਗਰਗ): ਸ਼ਰੋਮਣੀ ਅਕਾਲੀ ਦਲ ਦੇ ਮਿਹਨਤੀ ਅਤੇ ਇਮਾਨਦਾਰ ਵਰਕਰ ਗੋਕਲ ਚੰਦ ਨੂੰ ਸ਼ਰੋਮਣੀ ਅਕਾਲੀ ਦਲ ਜਿਲ੍ਹਾ ਜਨਰਲ ਸਕੱਤਰ ਸ਼ਹਿਰੀ ਨਿਯੁਕਤ ਕੀਤਾ ਹੈ। ਸ਼ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਸਿਫਾਰਸ ਤੇ ਗੋਕਲ ਚੰਦ ਨੂੰ ਜਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਹੋਰ ਵੀ ਪਾਰਟੀ ਵਰਕਰ ਹਾਜਰ ਸਨ।