ਭਵਾਨੀਗੜ੍ਹ,(ਵਿਜੈ ਗਰਗ): ਨੇੜਲੇ ਪਿੰਡ ਫਤਹਿਗੜ੍ਹ ਭਾਦਸੋਂ ਵਿਖੇ ਪੰਜਾਬ ਗ੍ਰਾਮੀਣ ਬੈਂਕ ਕਾਕੜਾ ਵਲੋ ਨਾਬਾਰਡ ਦੇ ਵਿੱਤੀ ਸਹਿਯੋਗ ਨਾਲ ”ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ” ਅਧੀਨ ਕੈਂਪ ਲਗਾਇਆ ਗਿਆ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਗ੍ਰਾਮੀਣ ਬੈਂਕ ਕਾਕੜਾ ਦੇ ਮੈਨੇਜਰ ਸਵਿੰਦਰ ਸਿੰਘ ਨੇ ਦੱਸਿਆ ਕਿ ਪੀ ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਲਾਭ ਪ੍ਰਾਪਤ ਕਰਨ ਵਾਲੇ ਹਰ ਇਕ ਯੋਗ ਕਿਸਾਨ ਨੂੰ ਬੈਂਕ ਵੱਲੋਂ ਕਿਸਾਨ ਕਰੈਡਿਟ ਕਾਰਡ ਅਤੇ ਸਸਤੀਆਂ ਦਰਾਂ ਤੇ ਖੇਤੀ ਦੇ ਸਹਾਇਕ ਸੰਦਾ ਲਈ ਕਰਜ਼ਾ ਦਿੱਤਾ ਜਾਵੇਗਾ।ਯੋਗ ਕਿਸਾਨਾਂ ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਜਿਵੇਂ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਜੀਵਨ ਜੋਤੀ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਬਾਰੇ ਜਾਗਰੂਕ ਕੀਤਾ ਗਿਆ।ਕੈਂਪ ਵਿਚ ਸੈਂਕੜੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।