ਕੈਂਪ ਦੌਰਾਨ ਪੰਜ ਸੌ ਤੋਂ ਵੱਧ ਮਰੀਜ਼ਾਂ ਦੀਆਂ ਅੱਖਾਂ ਦਾ ਹੋਇਆ ਚੈਕ

ਹਲਕਾ ਸੰਗਰੂਰ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਹਾਂ : ਡਾ.ਗੁਨਿੰਦਰਜੀਤ ਜਵੰਧਾ

ਭਵਾਨੀਗੜ੍ਹ,(ਵਿਜੈ ਗਰਗ):  ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਲਿਆਲ ਵਿਖੇ ਜਪਹਰ ਸਕਿੱਲ ਡਿਵੈਲਪਮੈਂਟ ਸੁਸਾਇਟੀ ਵੱਲੋਂ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਾਇਆ ਗਿਆ। ਜਿਸ ਵਿੱਚ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਪੰਜ ਸੌ ਤੋਂ ਜ਼ਿਆਦਾ ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅਪ ਕੀਤਾ ਗਿਆ। ਇਸ ਦੌਰਾਨ ਅੱਖਾਂ ਦੇ ਅਪ੍ਰੇਸ਼ਨ ਲਈ ਲੋੜੀਂਦੇ ਮਰੀਜ਼ਾਂ ਦੀ ਪਰਖ ਵੀ ਕੀਤੀ ਗਈ ਜਿਨਾਂ ਦਾ ਅਪ੍ਰੇਸ਼ਨ ਵੀ ਕੀਤਾ ਜਾਵੇਗਾ ਅਤੇ ਲੋੜਵੰਦਾਂ ਦੇ ਲੈਂਜ ਵੀ ਪਾਏ ਜਾਣਗੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜਪਹਰ  ਸਕਿੱਲ ਡਿਵੈਲਪਮੈਂਟ ਸੁਸਾਇਟੀਦੇ ਚੇਅਰਮੈਨ ਡਾ: ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਕਿ ਸਾਡਾ ਧਰਮ ਮਾਨਵਤਾ ਦੀ ਸੇਵਾ ਹੈ। ਅਸੀਂ ਸੁਸਾਇਟੀ ਰਾਹੀਂ ਪਹਿਲਾਂ ਵੀ ਵੱਡੀ ਗਿਣਤੀ ਵਿੱਚ ਲੋਕ ਭਲਾਈ ਦੇ ਕੰਮ ਕੀਤੇ ਹਨ ਅਤੇ ਅੱਗੇ ਵੀ ਜਾਰੀ ਹਨ। ਇਸੇ ਲੜੀ ਤਹਿਤ ਇਹ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ ਹੈ। ਉਨਾਂ ਕਿਹਾ ਕਿ ਮੈਂ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੇ  ਗੁਰਦੁਆਰਾ ਟਿੱਬਾਸਰ ਦੇ ਪ੍ਰਧਾਨ ਸੁਖਦੇਵ ਸਿੰਘ ਭੋਲਾ, ਯੂਥ ਆਗੂ ਬੱਗਾ ਸਿੰਘ ਅਤੇ ਜਪਹਰ ਵੈਲਫੇਅਰ ਸੁਸਾਇਟੀ ਦੇ ਸਮੂਹ ਸਿਲਾਈ ਸੈਂਟਰਾਂ ਦੇ ਇੰਚਾਰਜ ਅਤੇ ਹੋਰ ਆਗੂ ਹਾਜ਼ਰ ਸਨ।    

Previous articleएसपीएन कॉलेज में स्वच्छ भारत मिशन के तहत सिंगल यूज प्लास्टिक की रोकथाम के लिए कार्यक्रम आयोजित
Next articleਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵਲੋਂ ਜ਼ਿੰਦਰੇ ਲਗਾਉਣੇ ਸ਼ੁਰੂ