ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਾ ਛੁਡਾਊ ਕੇਂਦਰ ਵਿਖੇ ਸੈਮੀਨਾਰ
ਹੁਸ਼ਿਆਰਪੁਰ, : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਹੁਕਮਾਂ ਦੀ ਪਾਲਣਾ ਕਰਦੇ  ਹੋਏ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਥਿਤ ਜ਼ਿਲ੍ਹਾ ਨਸ਼ਾ ਛਡਾਊ ਅਤੇ ਮੁੜ ਵਸੇਬਾ ਸੈਂਟਰ, ਹੁਸ਼ਿਆਰਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨਸ਼ਾ ਛਡਾਊ ਕੇਂਦਰ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਦੱਸਿਆ ਗਿਆ ਕਿ ਨਸ਼ਾ ਸਾਡੇ ਦਿਲ ਅਤੇ ਦਿਮਾਗ ’ਤੇ ਆਪਣਾ ਬੁਰਾ ਅਸਰ ਪਾਉਂਦਾ ਹੈ, ਜਿਸ ਕਾਰਨ ਨਸ਼ਾ ਕਰਨ ਵਾਲਾ ਵਿਆਕਤੀ ਆਪਣੇ ਦਿਮਾਗ ਦਾ ਸੰਤੁਲਨ ਗੁਆ  ਬੈਠਦਾ ਹੈ ਅਤੇ ਹੌਲੀ-ਹੌਲੀ ਇਹ ਨਸ਼ਾ ਗੁਰਦਿਆਂ ’ਤੇ ਵੀ ਅਸਰ ਪਾਉਂਣ ਲਗਦਾ ਹੈ। ਇਸ ਲਈ ਹਰ ਤਰ੍ਹਾਂ ਦੇ ਨਸ਼ੇ ਤਂੋ ਬਚਣਾ ਚਾਹੀਦਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ-ਵੱਖ ਥਾਵਾਂ ’ਤੇ ਨਸ਼ਾ ਛਡਾਊ ਕੇਂਦਰ ਚੱਲ ਰਹੇ ਹਨ। ਜਿੱਥੇ ਕੋਈ ਵੀ ਵਿਅਕਤੀ ਕੌਂਸਲਿੰਗ ਤਂੋ ਬਾਅਦ ਆਪਣੀ ਦਵਾਈ ਸ਼ੁਰੂ ਕਰਕੇ ਇਸ ਨਸ਼ੇ ਤੋ ਬਚ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਨਸ਼ਾ ਛਡਾਊ ਅਤੇ ਮੁੜ ਵਸੇਬਾ ਸੈਂਟਰ, ਹੁਸ਼ਿਆਰਪੁਰ ਦੇ ਡਾਕਟਰ ਸਾਹਿਲਦੀਪ, ਮੈਡੀਕਲ ਅਫਸਰ, ਪ੍ਰਭਜੋਤ ਕੌਰ ਕਾੳਂੂਸਲਰ, ਨਿਸ਼ਾ ਮੈਨੇਜਰ, ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਪਵਨ ਕੁਮਾਰ ਪੈਰਾ ਲੀਗਲ ਵਲੰਟੀਅਰ ਹਾਜ਼ਰ ਸਨ।