ਕਪੂਰਥਲਾ,(ਗੀਤਾ ਸਨਿਆਲ): ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਬਲੇਰ ਖਾਨਪੁਰ ਦੀ ਪਲਕਪ੍ਰੀਤ ਕੌਰ ਦੂਜੇ ਸਥਾਨ ਤੇ ਰਹੀ। ਰਾਣੀ ਲਕਸ਼ਮੀ ਬਾਈ ਆਤਮ ਸੁਰੱਖਿਆ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ ਜੋ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿੱਚ ਹੋਏ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਵਿੰਦਰ ਕੌਰ ਨੇ ਡੀਪੀਈ ਅਰਵਿੰਦ ਕੌਰ ਝੰਡ ਤੇ ਪਲਕਪਰੀਤ ਕੌਰ ਨੂੰ ਵਧਾਈ ਦਿੱਤੀ ਤੇ ਬੱਚੀ ਦਾ ਸਨਮਾਨ ਵੀ ਕੀਤਾ ਗਿਆ। ਇਸ ਮੋਕੇ ਬੱਚੇ ਨੂੰ ਜਿਲ੍ਹੇ ਪੱਧਰ ਤੇ ਮੈਡਲ, ਪ੍ਰਸ਼ੰਸਾ ਪੱਤਰ ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Previous articleਪਿੰਡਾਂ ਦੇ ਸਰਵਪੱਖੀ ਵਿਕਾਸ ’ਚ ਹਰ ਵਰਗ ਦੀ ਜ਼ਰੂਰਤ ਦਾ ਰੱਖਿਆ ਜਾ ਰਿਹੈ ਧਿਆਨ : ਬ੍ਰਮ ਸ਼ੰਕਰ ਜਿੰਪਾ
Next articleदशमेश पब्लिक सीनियर सकैंडरी स्कूल की कक्षा आठवीं का परिणाम रहा शत प्रतिशत