ਜਲ ਕੇਂਦਰ ਸ਼ਕਤੀ ਕੇਂਦਰ ਵਲੋਂ ਪਾਣੀ ਦੀ ਸੰਭਾਲ ਅਤੇ ਕੁਸ਼ਲ ਖੇਤੀ ਸਬੰਧੀ ਵਿਸ਼ੇਸ਼ ਸਮਾਗਮ

ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਜਲ ਸ਼ਕਤੀ ਕੇਂਦਰ ਹੁਸ਼ਿਆਰਪੁਰ ਵਲੋਂ ਕੁਸ਼ਲ ਖੇਤੀ ਅਤੇ ਪਾਣੀ ਦੀ ਸੰਭਾਲ ਇਕ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਲ ਸ਼ਕਤੀ ਕੇਂਦਰ, ਜਲ ਸ਼ਕਤੀ ਮੰਤਰਾਲੇ ਦੁਆਰਾ ਲਾਗੂ ਕੀਤੇ ਗਏ ਜਲ ਸ਼ਕਤੀ ਅਭਿਆਨ ਦੇ ਤਹਿਤ ਸਥਾਪਿਤ ਕੀਤਾ ਗਿਆ ਇੱਕ ਗਿਆਨ ਕੇਂਦਰ ਹੈ।ਜਲ ਸ਼ਕਤੀ ਕੇਂਦਰ ਹੁਸ਼ਿਆਰਪੁਰ ਦਾ ਪ੍ਰਬੰਧਨ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੁਆਰਾ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਆਸ ਪ੍ਰਗਟਾਈ ਕਿ ਮਾਹਿਰਾਂ ਵੱਲੋਂ ਸਾਂਝੇ ਕੀਤੇ ਸੁਝਾਵਾਂ ਅਤੇ ਸਕੀਮਾਂ ਨੂੰ ਫੀਲਡ ਵਿੱਚ ਅਪਣਾਇਆ ਜਾਵੇਗਾ।ਉਨ੍ਹਾਂ ਜ਼ਿਲ੍ਹੇ ਵਿੱਚ ਪਾਣੀ ਦੀ ਸੰਭਾਲ ਅਤੇ ਜਲ ਸੁਰੱਖਿਆ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। 

ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਦੇਵ ਸਿੰਘ,  ਡਾ: ਕਿਰਨਜੀਤ (ਏ.ਡੀ.ਓ. ਟ੍ਰੇਨਿੰਗ), ਵਰੁਣ ਚੌਧਰੀ (ਸਹਾਇਕ ਇੰਜੀਨੀਅਰ – ਟਿਊਬਵੈੱਲ ਵਿੰਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ), ਯਾਦਵਿੰਦਰ ਸਿੰਘ (ਜੇ. ਈ. ਮੁਕੇਰੀਆਂ-ਪੀ.ਐਸ.ਪੀ.ਸੀ.ਐਲ.), ਸੁਖਜਿੰਦਰ ਸਿੰਘ (ਭੂਮੀ ਸੰਭਾਲ ਅਫ਼ਸਰ), ਡਾ: ਚਮਨ ਲਾਲ ਵਸ਼ਿਸਟ (ਸੇਵਾ ਮੁਕਤ ਡਿਪਟੀ ਡਾਇਰੈਕਟਰ, ਖੇਤੀਬਾੜੀ) ਅਤੇ ਡਾ: ਅਵਤਾਰ ਸਿੰਘ (ਸੰਸਥਾਪਕ – ਗੁੱਡ ਗ੍ਰੋ ਕਰੌਪਿੰਗ ਸਿਸਟਮ, ਫਗਵਾੜਾ) ਨੇ ਸਮਾਗਮ ਵਿੱਚ ਬੋਲਦਿਆਂ ਪਾਣੀ ਦੀ ਸੰਭਾਲ ਅਤੇ ਪਾਣੀ ਦੀ ਕੁਸ਼ਲਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਸਾਨਾਂ ਲਈ ਵਿਭਾਗੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।ਇਸ ਮੌਕੇ ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੇ ਡਾਇਰੈਕਟਰ ਸੰਜੀਵ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵੀ ਮੌਜੂਦ ਸੀ।