ਭਵਾਨੀਗੜ੍ਹ,(ਵਿਜੈ ਗਰਗ): ਸਥਾਨਕ ਹੈਰੀਟੇਜ ਪਬਲਿਕ ਸਕੂਲ ਸੰਸਥਾ ਦੇ ਵਿਸ਼ੇਸ਼ ਯਤਨਾ ਸਦਕਾ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 15 ਸਾਲਾਂ ਤੋਂ ਵੱਧ ਉਮਰ ਦੇ ਬੱਚਿਆਂ ਲਈ ਸਕੂਲ ਵਿਚ ਵਿਸ਼ੇਸ਼ ਟੀਕਾਕਰਨ ਮੁਹਿੰਮ ਫਰੀ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਕੈਂਪ ਵਿੱਚ ਸਫ਼ਲਤਾ ਪੂਰਵਕ 56 ਬੱਚਿਆਂ ਨੂੰ ਟੀਕਾ ਲਗਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਮੀਨੂੰ ਸੂਦ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਟੀਕਾਕਰਨ ਵਾਇਰਸ ਦੇ ਫੈਲਣ ਨੂੰ ਰੋਕਣ ਵਿਚ ਸਹਾਇਤਾ ਕਰੇਗਾ।

ਉਹਨਾਂ ਨੇ ਕਿਹਾ ਕਿ ਇਹ ਟੀਕਾ ਕਰਨ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਨੂੰ ਦੇਖਦੇ ਹੋਏ ਬਹੁਤ ਹੀ ਜ਼ਰੂਰੀ ਹੈ ਤਾਂ ਕਿ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ।ਉਹਨਾਂ ਨੇ ਟੀਕਾ ਕਰਨ ਸਬੰਧੀ ਫੈਲਾਈਆਂ ਗਈਆਂ ਗਲਤ ਅਫਵਾਹਾਂ ਬਾਰੇ ਵੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਅਫਵਾਹਾਂ ਉਤੇ ਯਕੀਨ ਨਾ ਕੀਤਾ ਜਾਵੇ, ਕਿਉਂਕਿ ਸਰਕਾਰ ਵੱਲੋਂ ਚਲਾਈ ਗਈ।ਵਿਸ਼ੇਸ਼ enscape 3d for sketchup full version ਟੀਕਾਕਰਨ ਮੁਹਿੰਮ ਵਿਦਿਆਰਥੀਆਂ ਦੇ ਭਵਿੱਖ ਅਤੇ ਸਿਹਤ ਨੂੰ ਖਿਆਲ ਵਿਚ ਰੱਖਦੇ ਹੋਏ ਸ਼ੁਰੂ ਕੀਤੀ ਗਈ ਹੈ।ਇਸ ਟੀਕਾਕਰਨ ਮੁਹਿੰਮ ਵਿੱਚ ਵਿਦਿਆਰਥੀਆਂ ਦੀ ਸੋਚ ਵਿੱਚ ਸਕਾਰਤਮਿਕ ਬਦਲਾਵ ਦੇਖਣ ਨੂੰ ਮਿਲਿਆ।ਸਕੂਲ ਮੁਖੀ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ ਦੇ ਪ੍ਰਿੰਸੀਪਲ ਮੀਨੂ ਸੂਦ ਨੇ ਟੀਕਾਕਰਨ ਟੀਮ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਅਧਿਆਪਕ ਮੌਜੂਦ ਸਨ।