ਭਵਾਨੀਗੜ੍ਹ,(ਵਿਜੈ ਗਰਗ): ਸਥਾਨਕ ਸ਼ਹਿਰ ਦੇ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਦੁੱਖ ਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ।ਸਥਾਨਕ ਸ਼ਹਿਰ ਦੇ ਦਸਮੇਸ਼ ਨਗਰ ਦਾ ਮੌਤ ਦਾ ਸ਼ਿਕਾਰ ਹੋਇਆ 19 ਸਾਲ ਦਾ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦਵਿੰਦਰ ਸਿੰਘ ਦੇ ਤਾਇਆ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਦਵਿੰਦਰ ਸਿੰਘ ਦੇ ਪਿਤਾ ਪ੍ਰਦੀਪ ਸਿੰਘ ਦੀ ਮੌਤ ਹੋ ਜਾਣ ਕਾਰਨ ਉਸਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ।ਜਿਸ ਉਪਰੰਤ ਬੇਰੁਜ਼ਗਾਰੀ ਦੀ ਦਲ-ਦਲ ਵਿੱਚ ਫਸ ਕੇ ਦਵਿੰਦਰ ਸਿੰਘ ਮਾੜੀ ਸੰਗਤ ਦਾ ਸ਼ਿਕਾਰ ਹੋ ਗਿਆ ਅਤੇ ਚਿੱਟੇ ਦੇ ਨਸ਼ੇ ਦਾ ਆਦੀ ਹੋ ਗਿਆ।ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਵੀ ਦਵਿੰਦਰ ਸਿੰਘ ਕਥਿਤ ਤੌਰ ’ਤੇ ਨਸ਼ੇ ਦੀ ਪੂਰਤੀ ਲਈ ਆਪਣੇ 2 ਸਾਥੀ ਨੌਜਵਾਨਾਂ ਨਾਲ ਮੋਟਰਸਾਇਕਲ ’ਤੇ ਸਮਾਣਾ ਨੇੜੇ ਇਕ ਪਿੰਡ ’ਚ ਗਿਆ ਸੀ, ਜਿੱਥੇ ਨਸ਼ੇ ਦੀ ਹਾਲਤ ’ਚ ਵਾਪਸ ਆਉਂਦੇ ਹੋਏ ਉਹ ਰਾਹ ਵਿਚ ਹੀ ਡਿੱਗ ਪਏ ਅਤੇ ਨਸ਼ੇ ਦੀ ਡੋਜ਼ ਵੱਧ ਹੋਣ ਕਾਰਨ ਦਵਿੰਦਰ ਸਿੰਘ ਦੀ ਮੌਤ ਹੋ ਗਈ।

Previous articleਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ਦਾ ਕੀਤਾ ਦੌਰਾ, ਸਮੁੱਚੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Next articleवर्ष की पहली राष्ट्रीय लोक अदालत में हुआ 2585 केसों का मौके पर निपटारा