ਭਵਾਨੀਗੜ੍ਹ, (ਵਿਜੈ ਗਰਗ): ਵਿਕਾਸ ਪੁਰਸ਼ ਵਿਜੇ ਇੰਦਰ ਸਿੰਗਲਾ ਕੈਬਨਿਟ ਮੰਤਰੀ ਪੰਜਾਬ ਦੀ ਰਹਿਮ-ਨਾਈ ਹੇਠ ਅੱਜ ਪਿੰਡ ਸਕਰੌਦੀ ਦੇ ਢਾਭ ਵਾਲੀ ਥਾਂ ਉੱਤੇ ਪਾਰਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਚੇਅਰਪਰਸਨ ਜਸਵੀਰ ਕੌਰ ਬੰਗਾਂ ਜਿਲ੍ਹਾ ਪ੍ਰੀਸ਼ਦ ਸੰਗਰੂਰ ਵਲੋਂ ਲੱਡੂ ਵੰਡ ਕੇ ਕੀਤੀ ਗਈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸੰਗਰੂਰ ਹਲਕੇ ਦੇ ਵਿਕਾਸ ਕਾਰਜ ਵੱਡੀ ਪੱਧਰ ਦੇ ਹੋਏ ਹਨ। ਇਸ ਮੌਕੇ ਦਵਿੰਦਰ ਸਿੰਘ ਗਰੇਵਾਲ, ਪਰਮਜੀਤ ਸਿੰਘ ਪੰਮੀ, ਇੰਦਰਜੀਤ ਸਿੰਘ ਗਰੇਵਾਲ, ਕਰਮਜੀਤ ਸਿੰਘ, ਸੋਮਜੀਤ ਸਿੰਘ ਗਰੇਵਾਲ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।