ਦਸੂਹਾ/ਹੁਸ਼ਿਆਰਪੁਰ, : ਸੂਬੇ ਵਿੱਚ ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਲੋਂ ਵੱਖ-ਵੱਖ ਟਰੇਨਿੰਗ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜਿਸ ਤਹਿਤ ਪਿੰਡ ਛਾਂਗਲਾ ਵਿਖੇ 20 ਸਤੰਬਰ ਤੋਂ 24 ਸਤੰਬਰ 2021 ਤੱਕ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।  
  ਇਸ ਸਬੰਧੀ ਸਹਾਇਕ ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ ਨੇ ਦੱਸਿਆ ਕਿ ਮੱਛੀ ਫਾਰਮਰ ਖੁਸ਼ਵੰਤ ਸਿੰਘ ਚੀਮਾ ਦੇ ਪਿੰਡ ਤੇ ਡਾਕਖਾਨਾ ਛਾਂਗਲਾ, ਤਹਿਸੀਲ ਦਸੂਹਾ ਵਿਖੇ ਲੱਗਣ ਵਾਲੇ 5 ਦਿਨਾਂ ਟਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਇਸ ਕੈਂਪ ਦੌਰਾਨ ਮੱਛੀ ਪਾਲਣ ਦੇ ਧੰਦੇ ਨੂੰ ਅਪਨਾਉਣ ਸਬੰਧੀ ਮੁੱਢਲੀ ਜਾਣਕਾਰੀ ਹਾਸਲ ਕਰਨ ਦੇ ਚਾਹਵਾਨ ਵਿਅਕਤੀ ਇਸ ਕੈਂਪ ਵਿੱਚ ਸ਼ਿਰਕਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟਰੇਨਿੰਗ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98143-32088 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Previous articleਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ’ਚ ਮੁਹੱਈਆ ਕਰਵਾਈ ਜਾ ਰਹੀ ਹੈ ਹਰ ਬੁਨਿਆਦੀ ਸੁਵਿਧਾ : ਸੁੰਦਰ ਸ਼ਾਮ ਅਰੋੜਾ
Next articleटोल प्लाजा मानसर पर होगा विशाल चक्का जाम