ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਚਲਾਈ ਜਾ ਰਹੀ ਸਕੀਮ ਐਨ.ਯੂ.ਐਲ.ਐਮ ਤਹਿਤ ਬਰਾਈਡਲ ਮੇਕਅੱਪ ਦਾ ਕੋਰਸ ਕਰ ਰਹੀਆਂ ਲੜਕੀਆਂ ਨੂੰ ਅੱਜ ਮੁਫ਼ਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਫ਼ਤਰ ਵਲੋਂ ਜ਼ਿਲ੍ਹਾ ਫੀਲਡ ਮੈਨੇਜਰ ਮਹਿੰਦਰ ਸਿੰਘ ਰਾਣਾ, ਜ਼ਿਲ੍ਹਾ ਪਲੇਸਮੈਂਟ ਅਫ਼ਸਰ ਰਮਨ ਭਾਰਤੀ ਅਤੇ ਜ਼ਿਲ੍ਹਾ ਮੋਬਲਾਈਜ਼ਰ ਅਫ਼ਸਰ ਸੁਨੀਲ ਕੁਮਾਰ ਹਾਜ਼ਰ ਹੋਏ। ਜਾਣਕਾਰੀ ਦਿੰਦਿਆਂ ਫੀਲਡ ਮੈਨੇਜਰ ਮਹਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਇਸ ਕੋਰਸ ਦਾ ਮੰਤਵ ਬੇਰੋਜ਼ਗਾਰ ਲੜਕੀਆਂ ਨੂੰ ਹੁਨਰਮੰਦ ਬਣਾ ਕੇ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ।ਉਨ੍ਹਾਂ ਦੱਸਿਆ ਕਿ ਲੜਕੀਆਂ ਲਈ ਇਹ ਕੋਰਸ ਮਾਡਰਨ ਇੰਸਟੀਚਿਊਟ ਗੜ੍ਹਸ਼ੰਕਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਥੇ ਹਰੇਕ ਸਿਖਿਆਰਥੀ ਮੁਫ਼ਤ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਰੋਸ਼ਨ ਕਰ ਸਕਦਾ ਹੈ।