ਗੜ੍ਹਸ਼ੰਕਰ,(ਜਤਿੰਦਰ ਪਾਲ): ਸਰਕਾਰੀ ਮਿਡਲ ਸਕੂਲ ਭਾਰਟਾ ਗਣੇਸ਼ਪੁਰ ਦੇ ਮੁੱਖ ਅਧਿਆਪਕ ਬਲਜਿੰਦਰ ਮਾਨ ਨੇ ਨਵੇਂ ਸੈਸ਼ਨ ਤੇ ਸਕੂਲ ਦੇ ਪੰਜਾਹ ਵਿਦਿਆਰਥੀਆਂ ਨੂੰ ਸਟੇਸ਼ਨਰੀ ਭੇਟ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਵਿਦਿਆਰਥੀਆਂ ਲਈ ਪੈੱਨ ਪੈਨਸਿਲ ਤੋਂ ਲੈ ਕੇ ਪੁਸਤਕਾਂ ਅਤੇ ਕਾਪੀਆਂ ਦਾ ਪੂਰੇ ਸੈਸ਼ਨ ਵਾਸਤੇ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਉਨ੍ਹਾ ਦੀ ਪੜ੍ਹਾਈ ਨਿਰੰਤਰ ਜਾਰੀ ਰਹਿ ਸਕੇ।ਸਰਪੰਚ ਰਸ਼ਪਾਲ ਸਿੰਘ ਲਾਲੀ, ਐਸਐਮਸੀ ਦੀ ਚੇਅਰਪਰਸਨ ਮਨਜੀਤ ਕੌਰ ਅਤੇ ਸੰਜੀਵ ਕੁਮਾਰ ਪੰਜਾਬੀ ਸਟੂਡੀਓ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਅਧਿਆਪਕ ਅਤੇ ਸਟਾਫ਼ ਤੇ ਬਹੁਤ ਮਾਣ ਹੈ ਜੋ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਜੁਟੇ ਹੋਏ ਹਨ।ਸਾਇੰਸ ਮਾਸਟਰ ਪਵਨ ਕੁਮਾਰ ਨੇ ਮੰਚ ਸੰਚਾਲਨ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਮੈਡਮ ਗੁਰਪ੍ਰੀਤ ਅਤੇ ਸਤਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਤਿਆਰ ਕੀਤੇ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਜੇਤੂ ਰਹੇ ਹਨ। ਜੇਤੂਆਂ ਨੂੰ ਨਕਦ ਇਨਾਮਾਂ ਨਾਲ ਵੀ ਸਨਮਾਨਤ ਕੀਤਾ ਗਿਆ।ਇਸ ਸਮਾਰੋਹ ਵਿਚ ਰਵਿੰਦਰ ਬੰਗੜ ਬਘੌਰਾ, ਮੈਡਮ ਰਾਜ ਰਾਣੀ, ਮਨਜਿੰਦਰ ਸਿੰਘ, ਤਰਸੇਮ ਕੌਰ ਅਤੇ ਇਕਬਾਲ ਬਾਨੋ ਸਮੇਤ ਅਧਿਆਪਕ, ਐਸਐਮਸੀ ਦੇ ਮੈਂਬਰ, ਵਿਦਿਆਰਥੀ ਅਤੇ ਪਤਵੰਤੇ ਸ਼ਾਮਲ ਹੋਏ।