ਬਲਾਚੌਰ,(ਜਤਿੰਦਰ ਪਾਲ ਸਿੰਘ ਕਲੇਰ ): ਹਲਕਾ ਬਲਾਚੌਰ ਦੇ ਪਿੰਡ ਬੀੜ ਕਾਠਗੜ੍ਹ ਮੰਡੇਰ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੁਨੀਤਾ ਚੌਧਰੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਅਤੇ ਪਾਰਟੀ ਲਈ ਭਾਰੀ ਸਮਰਥਨ ਦੀ ਅਪੀਲ ਕੀਤੀ।ਇਸ ਮੌਕੇ ‘ਤੇ ਚਮਨ ਲਾਲ ਹੱਕੜਾ, ਤੀਰਥ ਰਾਮ ਬਜਾਜ ਅਤੇ ਹੋਰ ਕਈ ਪਰਿਵਾਰ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।ਜਿਨ੍ਹਾਂ ਦਾ ਸਮੁੱਚੀ ਲੀਡਰਸ਼ਿਪ ਵੱਲੋਂ ਸਵਾਗਤ ਕੀਤਾ ਗਿਆ।ਸੁਨੀਤਾ ਚੌਧਰੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਮੈਂ ਇਹਨਾਂ ਪਰਿਵਾਰਾਂ ਦੇ ਇਸ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦੀ ਹਾਂ ਅਤੇ ਪਾਰਟੀ ‘ਚ ਬਣਦਾ ਮਾਣ-ਸਨਮਾਨ ਦਿਵਾਉਣ ਦਾ ਭਰੋਸਾ ਦਿਵਾਉਂਦੀ ਹਾਂ। ਕਾਂਗਰਸ ਪਾਰਟੀ ਵੱਲੋਂ ਪਿਛਲੇ ਪੰਜ ਸਾਲਾਂ ਵਿੱਚ ਸਿਰਫ ਲੋਕਾਂ ਨੂੰ ਤੰਗ ਤੇ ਪਰੇਸ਼ਾਨ ਹੀ ਕੀਤਾ ਗਿਆ ਹੈ। ਜਿਸ ਕਰਕੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜ ਰਹੇ ਹਨ ਜੋ ਕਿ ਪਾਰਟੀ ਦੀ ਜਿੱਤ ਦਾ ਸੰਕੇਤ ਹਨ।