ਭਵਾਨੀਗੜ੍ਹ,(ਵਿਜੈ ਗਰਗ): ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਸਿਖ਼ਰ ਤੇ ਪਹੁੰਚਾਉਣ ਲਈ 14 ਫਰਵਰੀ ਨੂੰ ਸਵੇਰੇ ਭਵਾਨੀਗੜ ਦੀ ਅਨਾਜ ਮੰਡੀ ਵਿਖੇ ਇੱਕ ਵੱਡੀ ਚੋਣ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸ਼ਿਰਕਤ ਕਰ ਰਹੀ ਹੈ।ਇਸ ਮੌਕੇ ਚੋਣ ਰੈਲੀ ਦਾ ਜਾਇਜਾ ਕਰਨ ਲਈ ਪਹੁੰਚੇ ਵਿਨਰਜੀਤ ਗੋਲਡੀ ਉਮੀਦਵਾਰ ਹਲਕਾ ਸੰਗਰੂਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ-ਬਸਪਾ ਦੀ ਲੀਡਰਸ਼ਿਪ ਰੈਲੀ ਨੂੰ ਸੰਬੋਧਨ ਕਰੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਕਾਕੜਾ, ਸੁਖਜਿੰਦਰ ਸਿੰਘ ਰੰਧਾਵਾ, ਕੁਲਵੰਤ ਸਿੰਘ ਜੌਲੀਆਂ, ਪਰਗਟ ਸਿੰਘ ਕਲੇਰ, ਨਰਿੰਦਰ ਸਿੰਘ ਬਲਿਆਲ, ਰਣਜੀਤ ਸਿੰਘ ਤੂਰ, ਬਾਵੀ ਗਰੇਵਾਲ ਆਦਿ ਹਾਜ਼ਰ ਸਨ।