ਹੁਸ਼ਿਆਰਪੁਰ, : ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ: ਮੋਹਨ ਲਾਲ ਸੂਦ ਨੇ ਆਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਨੁਸੂਚਿਤ ਜਾਤੀਆਂ ਦੇ 50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕਰਨ ਦੀ ਘੋਸ਼ਣਾ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਇਸ ਲੋਕ ਹਿੱਤ ਫੈਸਲੇ ਲੈਣ ’ਤੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਘੋਸ਼ਣਾ ਨਾਲ ਕਾਰਪੋਰੇਸ਼ਨ ਤੋਂ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜਦਾਰਾਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜਾ ਮੁਆਫ ਕਰਨ ਨਾਲ ਕਰੀਬ 10151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਮਿਲੇਗੀ। ਚੇਅਰਮੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਵਿਸ਼ੇਸ਼ ਤੌਰ ’ਤੇ ਮੁੱਖ ਮੰਤਰੀ ਨੂੰ 28 ਜੂਨ 2021 ਨੂੰ ਇਕ ਡੀ.ਓ. ਪੱਤਰ ਲਿਖ ਕੇ ਅਤਿ ਮਹੱਤਵਪੂਰਨ ਮੁੱਦੇ ਉਨ੍ਹਾਂ ਧਿਆਨ ਵਿੱਚ ਲਿਆਂਦੇ ਗਏ ਸਨ। ਜਿਸ ਵਿਚ ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਵਲੋਂ ਰਾਜ ਦੇ ਸਾਨਾਂ ਦਾ ਕਰਜ਼ਾ ਮੁਆਫ ਕਰਕੇ ਰਾਹਤ ਦਿੱਤੀ ਗਈ ਹੈ, ਉਸੀ ਅਧਾਰ ’ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜਾ ਵੀ ਮੁਆਫ਼ ਕੀਤਾ ਜਾਵੇ ਕਿਉਂਕਿ ਕੋਰੋਨਾ ਦੀ ਮਹਾਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜਾ ਲੈ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਹਨ, ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ, ਜਿਸ ’ਤੇ ਮੁੱਖ ਮੰਤਰੀ ਵਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇੰਜੀਨੀਅਰ ਮੋਹਨ ਲਾਲ ਸੂਦ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸ਼ਾਂ ਤੱਤਪਰ ਰਹੇ ਹਨ ਅਤੇ ਇਸ ਕੜੀ ਤਹਿਤ ਪਹਿਲੇ ਵੀ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਤੋਂ 50 ਹਜ਼ਾਰ ਤੱਕ ਦਾ ਕਰਜ਼ਾ ਪ੍ਰਾਪਤ ਕਰਨ ਵਾਲੇ ਕਰਜਦਾਰਾਂ ਦਾ ਕਰਜ਼ਾ ਮੁਆਫ ਕਰਕੇ 14260 ਕਰਜਦਾਰਾਂ ਨੂੰ 45.41 ਕਰੋੜ ਰੁਪਏ ਦੀ ਭਾਰੀ ਰਾਹਤ ਦਿੱਤੀ ਗਈ ਸੀ। ਇਸ ਤਰ੍ਹਾਂ ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦਲਿੱਤ ਸਮਾਜ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ: ਸੂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਗਰੀਬਲੋਕਾਂ ਦਾ ਕੇਵਲ ਕਰਜਾ ਮੁਆਫ਼ੀ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਨੇ ਘਰ-ਘਰ ਰੋਜ਼ਗਾਰ ਮੁਹੱਈਆ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਤਹਿਤ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈਰੋਜ਼ਗਾਰ ਸ਼ੁਰੂ ਕਰਨ ਦੇ ਉਦੇਸ਼ ਨਾਲ ਕਾਰਪੋਰੇਸ਼ਨ ਦੀਆਂ ਵੱਖ-ਵੱਖ ਯੋਜਨਾਵਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 1535 ਕਰੋੜ ਰੁਪਏ ਦਾ ਕਰਜਾ (ਸਹਿਤ 1.35 ਕਰੋੜ ਰੁਪਏ ਦੀ ਸਬਸਿਡੀ) ਦੇ ਕੇ ਵੱਡੀ ਉਪਲਬੱਧੀ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਮਹਾਮਾਰੀ ਕਾਰਨ ਲਾਕਡਾਊਨ ਹੋਣ ਦੇ ਬਾਵਜੂਦ ਵੀ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਭਿਆਨ ਤਹਿਤ 2116 ਲਾਭਪਾਤਰੀਆਂ ਨੂੰ 22.94 ਕਰੋੜ ਰੁਪਏ ਦਾ ਕਰਜਾ (ਸਹਿਤ 1.65 ਕਰੋੜ ਰੁਪਏ ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ। ਇੰਜੀ: ਮੋਹਨ ਲਾਲ ਸੂਦ ਨੇ ਦੱਸਿਆ ਕਿ ਮੌਜੂਦਾ ਵਿਤੀ ਸਾਲ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ’ਤੇ ਇਸ ਸਾਲ ਨੂੰ ਗੋਲਡਨ ਜੁਬਲੀ ਸਾਲ ਦੇ ਤੌਰ ’ਤੇ ਮਨਾ ਰਿਹਾ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸੀਧਾ ਕਰਜ਼ਾ ਸਕੀਮ ਤਹਿਤ ਕਰਜਾ ਵੰਡ ਦਾ ਟੀਚਾ 500 ਲੱਖ ਰੁਪਏ ਤੋਂ ਵਧਾ ਕੇ 1000 ਲੱਖ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧ ਵਿਚ ਪੰਜਾਬ ਦੇ ਵੱਖ-ਵੱਖ ਮਾਹਰਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜਦਾਰਾਂ ਨੂੰ ਕਰਜ਼ੇ ਦੇ ਮਨਜ਼ੂਰੀ ਪੱਤਰ ਵੰਡੇ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਦੀ ਕੜੀ ਵਿਚ ਮੁੱਲਾਪੁਰ ਦਾਖਾ, ਬੰਗਾ, ਅੰਮ੍ਰਿਤਸਰ ਅਤੇ ਰੋਪੜ ਵਿਚ ਪ੍ਰੋਗਰਾਮ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾਣਗੇ।

Previous articleअटल बिहारी वाजपेयी लोगों के दिलों में आज भी जिंदा : अविनाश राय खन्ना
Next articleकेन्द्र की मोदी सरकार की जनहितैषी नीतियों के कारण जनता में भारी उत्साह : जंगी लाल महाजन/संग्राम/संदीप/भारती