ਭਵਾਨੀਗੜ੍ਹ,(ਵਿਜੈ ਗਰਗ): ਪਟਿਆਲੇ ਮੋਤੀ ਮਹਿਲ ਦੇ 13 ਸਤੰਬਰ ਨੂੰ ਪੰਜਾਬ ਦੀਆਂ ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ ਤੇ ਕੀਤੇ ਜਾ ਰਹੇ ਘਿਰਾਓ ਦੇ ਸੰਬੰਧ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਲ ਭਵਾਨੀਗੜ੍ਹ ਬਲਾਕ ਦੇ ਪਿੰਡ ਕਾਲਾਝਾਡ਼ ਅਤੇ ਆਲੋਅਰਖ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇਕਾਈ ਦੀਆਂ ਚੋਣਾਂ ਕੀਤੀਆਂ ਗਈਆਂ। ਜਿਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਸਿੰਘ ਮੂਨਕ ਵਿਸ਼ੇਸ਼ ਤੌਰ ਤੇ ਪਹੁੰਚੇ ਪਿੰਡ ਕਾਲਾਝਾਡ਼ ਵਿੱਚ ਇਕਾਈ ਪ੍ਰਧਾਨ ਗੁਰਦੀਪ ਸਿੰਘ ਪੁੱਤਰ ਸਾਧੂ ਸਿੰਘ ਜਰਨਲ ਸਕੱਤਰ, ਅਮਰਜੀਤ ਸਿੰਘ ਪੁੱਤਰ ਬਚਨ ਸਿੰਘ ਸੀਨੀਅਰ ਮੀਤ ਪ੍ਰਧਾਨ, ਹਾਕਮ ਸਿੰਘ ਪੁੱਤਰ ਮੇਹਰ ਸਿੰਘ ਖਜ਼ਾਨਚੀ, ਗੁਰਮੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਪ੍ਰੈੱਸ ਸਕੱਤਰ ਜਗਮੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਸੰਗਠਨ ਸਕੱਤਰ, ਕਾਕਾ ਸਿੰਘ ਪੁੱਤਰ ਸਾਧੂ ਸਿੰਘ ਕਮੇਟੀ ਮੈਂਬਰ, ਲਖਵੀਰ ਸਿੰਘ, ਗਗਨਦੀਪ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ ਪੁੱਤਰ ਸੁਖਦੇਵ ਸਿੰਘ, ਬਲਜੀਤ ਕੌਰ ਨੂੰ ਪਿੰਡ ਦੀ ਰਵਿਦਾਸ ਧਰਮਸ਼ਾਲਾ ਵਿਖੇ ਸਰਬ ਸੰਮਤੀ ਨਾਲ ਚੁਣਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਕਾਈ ਨੂੰ ਪਿੰਡ ਦਾ ਇਕੱਠ ਕਰਕੇ ਸਰਬਸੰਮਤੀ ਨਾਲ ਚੁਣਿਆ ਗਿਆ।ਜਿਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜਾ, ਬਲਾਕ ਆਗੂ ਕਸਮੀਰ ਸਿੰਘ ਤੇ ਜੋਗਿੰਦਰ ਸਿੰਘ ਆਲੋਅਰਖ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਮਜ਼ਦੂਰਾਂ ਨੂੰ ਪਲਾਟਾਂ ਦੇ ਮਾਲਕੀ ਹੱਕਫੌਰੀ ਤੌਰ ਤੇ ਦਿੱਤੇ ਜਾਣ, ਬਿਲ ਨਾ ਭਰਨ ਕਰ ਕੇ ਪੁੱਟੇ ਮੀਟਰ ਫੌਰੀ ਤੌਰ ਤੇ ਲਗਾਏ ਜਾਣ, ਆਟਾ ਦਾਲ ਵਾਲੇ ਕੱਟੇ ਰਾਸ਼ਨ ਕਾਰਡ ਫੌਰੀ ਤੌਰ ਤੇ ਜਾਰੀ ਕੀਤੇ ਜਾਣ, ਪਿਛਲੇ ਸਮੇਂ ਵਿੱਚ ਅਲਾਟ ਕੀਤੇ ਪਲਾਟਾਂ ਦੇ ਕਬਜ਼ੇ ਫੌਰੀ ਤੌਰ ਤੇ ਦਿੱਤੇ ਜਾਣ, ਨਵੇਂ ਪਲਾਟਾਂ ਦੀਆਂ ਲਿਸਟਾਂ ਬਣਾ ਕੇ ਫੌਰੀ ਤੌਰ ਤੇ ਦਿੱਤੇ ਜਾਣ ਅਤੇ ਮਕਾਨ ਬਣਾਉਣ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦਾ ਬਿਨਾਂ ਸ਼ਰਤਾਂ ਤੇ ਬਿਨਾਂ ਗਰੰਟੀ ਤੇ ਦੇਣ ਦੇਣਾ ਯਕੀਨੀ ਕੀਤਾ ਜਾਵੇ। ਸਰਬ ਜਨ ਜਨਤਕ ਵੰਡ ਪ੍ਰਣਾਲੀ ਸਾਰਿਆਂ ਲਈ ਯਕੀਨੀ ਕੀਤੀ ਜਾਵੇ।ਸਤਾਰਾਂ ਏਕੜ ਤੋਂ ਵੱਧ ਨਿਕਲਦੀ ਜ਼ਮੀਨ ਕਾਨੂੰਨ ਮੁਤਾਬਕ ਬੇਜ਼ਮੀਨੇ ਮਜ਼ਦੂਰਾਂ ਤੇ ਕਿਸਾਨਾਂ ਸਾਰਿਆਂ ਚ ਵੰਡੀ ਜਾਵੇ ਇਸ ਮੌਕੇ :- ਜਗਮੀਤ ਸਿੰਘ ਕਾਲਾਝਾਡ਼ ਨੇ ਇਨਕਲਾਬੀ ਗੀਤਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। 13 ਸਤੰਬਰ ਨੂੰ ਪਟਿਆਲਾ ਮੋਤੀ ਮਹਿਲ ਦੇ ਘਿਰਾਓ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ। 

Previous articleਜਿਹੜੇ ਮੁਲਾਜ਼ਮਾਂ ਨੇ ਵੈਕਸੀਨ ਦੀ ਪਹਿਲੀ ਡੋਜ਼ ਨਹੀਂ ਲਈ ਉਨ੍ਹਾਂ ਨੂੰ 15 ਸਤੰਬਰ ਤੋਂ ਬਾਅਦ ਛੁੱਟੀ ਭੇਜਿਆ ਜਾਵੇਗਾ : ਮੁੱਖ ਮੰਤਰੀ ਪੰਜਾਬ
Next articleਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ ਤੇ ਨੋਡਲ ਅਫ਼ਸਰ ਲਗਾਉਣ ਦੇ ਆਦੇਸ਼