ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਕੋਵਿਡ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਅਤੇ ਕੋਵਿਡ ਵੈਕਸੀਨ ਵਿੱਚ ਲੋਕਾਂ ਦਾ ਵਿਸ਼ਵਾਸ਼ ਵਧਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਮੁਤਾਬਿਕ ਸਵੈ ਸੇਵੀ ਸੰਸਥਾਂ ਹੈਲਪਏਜ਼ ਇੰਡੀਆ ਦੇ ਸਹਿਯੋਗ ਨਾਲ ਸਿਹਤ ਵਿਭਾਗ ਵਲੋਂ ਇੱਕ ਵਿਸ਼ੇਸ਼ ਮੋਬਾਇਲ ਟੀਕਾਕਰਨ ਮੁਹਿੰਮ ਦਾ ਅਗਾਜ਼ ਸਿਵਲ ਸਰਜਨ ਦਫਤਰ ਤੋਂ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ.ਸੀਮਾ ਗਰਗ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਸੁਨੀਲ ਅਹੀਰ ਵਲੋਂ ਸਾਂਝੇ ਤੌਰ ਤੇ ਕੋਵਿਡ ਵੈਕਸੀਨੇਸ਼ਨ ਵੈਨ ਨੂੰ ਹਰੀ ਝੰਡੀ ਦੇਕੇ ਕੀਤਾ ਗਿਆ।
ਵਧੇਰੇ ਜਾਣਕਾਰੀ ਦਿੰਦੇ ਹੋਏ ਡਾ.ਸੀਮਾ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਕੋਵਿਡ ਟੀਕਾਕਰਨ ਦੀ ਪ੍ਰਾਪਤੀ ਵਿੱਚ ਪੂਰੇ ਰਾਜ ਵਿੱਚ ਪਹਿਲਾ ਹੀ ਦੂਜੇ ਨੰਬਰ ਤੇ ਚੱਲ ਰਿਹਾ ਹੇ ਅਤੇ ਹੁਣ ਇਸ ਪੂਰੀ ਤਰਾਂ ਸਫਲ ਬਣਾਉਣ ਲਈ ਅੱਜ ਤੋਂ 06ਜੂਨ ਤੱਕ ਸ਼ਹਿਰੀ ਖੇਤਰ ਦੇ ਵੱਖ ਵੱਖ ਇਲਾਕਿਆਂ ਦੋ ਸ਼ਿਫਟ ਵਿੱਚ ਪਹਿਲੀ ਸਵੇਰੇ 9:00 ਤੋਂ 2:00 ਵਜੇ ਤੱਕ ਅਤੇ ਦੂਜੀ ਸ਼ਿਫਟ ਦੁਪਿਹਰ 2:30 ਤੋਂ ਸ਼ਾਮ 7:00 ਵਜੇ ਤੱਕ ਵੱਖ ਵੱਖ ਖੇਤਰਾਂ ਵਿੱਚ ਟੀਮਾਂ ਵਲੋਂ ਟੀਕਾਕਰਨ ਕੀਤਾ ਜਾਵੇਗਾ। ਇਸ ਵਿਸ਼ੇਸ਼ ਮੁਹਿੰਮ ਵਿੱਚ ਹੈਲਪਏਜ਼ ਇੰਡੀਆ ਦੇ ਡਿਪਟੀ ਕੋਆਰਡੀਨੇਟਰ ਹਰਜੀਤ ਸਿੰਘ ਅਤੇ ਵਲੰਟੀਅਰ ਦਾ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।