ਹਰ ਰੋਜ਼ ਦੀ ਤਰ੍ਹਾਂ ਵੱਖ-ਵੱਖ ਪਿੰਡਾਂ ਦੇ ਤੂਫ਼ਾਨੀ ਦੌਰੇ
ਬਲਾਚੌਰ,(ਜਤਿੰਦਰ ਪਾਲ ਸਿੰਘ ਕਲੇਰ): ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਚੋਣ ਪ੍ਰਚਾਰ ਵਿੱਚ ਤੇਜ਼ੀ ਲਿਆਉਂਦਿਆਂ ਹਰ ਰੋਜ਼ ਵੱਖ-ਵੱਖ ਪਿੰਡਾਂ ਵਿੱਚ ਹਲਕੇ ਦੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਕਾਂਗਰਸੀ ਵਰਕਰ ਵਿੱਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਬਲਾਚੌਰ ਹਲਕੇ ਦੇ ਪਿੰਡਾਂ ਲੋਹਟ, ਗਹੂਣ, ਸੁਧਾ ਮਾਜਰਾ ਅਤੇ ਲੋਹਗੜ੍ਹ ਵਿੱਚ ਮੁਲਾਕਾਤ ਕਰਦਿਆਂ ਕਾਂਗਰਸ ਪਾਰਟੀ ਦੇ ਕੀਤੇ ਕੰਮ ਗਿਣਵਾਏ ਗਏ ਅਤੇ ਜਨਤਾ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਗਈ। ਵਿਧਾਇਕ ਮੰਗੂਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਰਿਣੀ ਹਨ ਜਿੰਨ੍ਹਾਂ ਵੱਲੋਂ ਉਹਨਾਂ ਨੂੰ ਜਿਤਾ ਕੇ ਵਿਧਾਨ ਸਭਾ ਭੇਜਿਆ ਗਿਆ ਅਤੇ ਉਹਨਾਂ ਨੇ ਵੀ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।ਵਿਧਾਇਕ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਹਲਕੇ ਦੇ ਲੋਕ ਇਸ ਵਾਰ ਵੀ ਉਹਨਾਂ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਪਹੁੰਚਾਉਣਗੇ। ਉਹ ਹਲਕੇ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਉਹ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਹਮੇਸ਼ਾ ਹਲਕੇ ਦੇ ਲੋਕਾਂ ਨਾਲ ਖੜੇ ਰਹਿਣਗੇ।ਪਿੰਡ ਵਾਸੀਆਂ ਵੱਲੋਂ ਵਿਧਾਇਕ ਮੰਗੂਪੁਰ ਤੇ ਵਿਸ਼ਵਾਸ ਜਤਾਉਂਦਿਆਂ ਸਾਥ ਦੇਣ ਦਾ ਭਰੋਸਾ ਦਿੱਤਾ ਅਤੇ ਮੰਗੂਪੁਰ ਦੀ ਜਿੱਤ ਲਈ ਕਾਮਨਾ ਕੀਤੀ।ਇਸ ਮੋਕੇ ਸਰਪੰਚ ਗੁਰਮੁੱਖ ਸਿੰਘ, ਨੰਬਰਦਾਰ ਜਰਨੈਲ ਸਿੰਘ, ਨੰਬਰਦਾਰ ਰਾਮ ਕ੍ਰਿਸ਼ਨ, ਪੰਚ ਅਜੀਤ ਸਿੰਘ, ਪੰਚ ਮਹਿੰਦਰ ਸਿੰਘ, ਪੱਤਰਕਾਰ ਗੁਰਦੇਵ ਸਿੰਘ, ਦਵਿੰਦਰ ਸਿੰਘ, ਸੁਰਿੰਦਰ ਰਾਏ,ਹਰੀਸ਼ ਪਾਲ ਸਿੰਘ, ਤਿਲਕ ਰਾਜ, ਸਤੋਖ ਸਿੰਘ, ਸੰਦੀਪ ਭਾਟੀਆ ਜਿਲ੍ਹਾ ਪ੍ਰਧਾਨ, ਨਿਰਮਲਾ ਦੇਵੀ ਵਾਈਸ ਪ੍ਰਧਾਨ ਬਲਾਚੌਰ, ਡਾਕਟਰ ਉਜਾਗਰ ਸਿੰਘ ਸੂਰੀ, ਸਵਰਨ ਕੌਰ ਸਰਪੰਚ, ਡਾਕਟਰ ਅਮਨਦੀਪ ਕੌਰ, ਪੰਚ ਸੁਨੀਤਾ ਦੇਵੀ, ਪੰਚ ਮੋਹਨ ਸਿੰਘ, ਪੰਚ ਦਵਿੰਦਰ ਸਿੰਘ, ਸਾਬਕਾ ਸਰਪੰਚ ਗਿਆਨ ਚੰਦ, ਮਨੀ ਪ੍ਰਧਾਨ ਕਲੱਬ, ਪ੍ਰੇਮ ਸਿੰਘ, ਨੰਬਰਦਾਰ ਲਾਲੀ, ਬਲਵੀਰ ਸਿੰਘ, ਬਾਬਾ ਦਿਦਾਰ ਸਿੰਘ, ਬਲਜਿੰਦਰ ਸਰਪੰਚ ਮਾਣੇਵਾਲ, ਸਰਪੰਚ ਗੁਰਦੇਵ ਸਿੰਘ, ਪੰਚ ਸਤਰਾਮ ਸਿੰਘ ਨੰਬਰਦਾਰ ਮਲਕੀਤ ਸਿੰਘ, ਸਾਬਕਾ ਸਰਪੰਚ ਚਰਨ ਸਿੰਘ, ਪੰਚ ਕੁਲਵਿੰਦਰ ਕੌਰ, ਪੰਚ ਰਗਵੀਰ ਕੋਰ, ਜਸਵਿੰਦਰ ਸਿੰਘ, ਭਜਨ ਸਿੰਘ, ਸੁੱਚਾ ਸਿੰਘ, ਲਾਲੀ ਕੁਮਾਰ, ਪੰਚ ਮਿੰਦਰ ਪਾਲ, ਪੰਚ ਬਲਵਿੰਦਰ, ਗੁਰਦੇਵ ਸਿੰਘ, ਜਗਤ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ ਹਾਜ਼ਰ ਸਨ।