ਬਲਾਚੌਰ,(ਜਤਿੰਦਰ ਪਾਲ ਸਿੰਘ ਕਲੇਰ): ਪੀਐੱਸਪੀਸੀਐਲ ਦੇ ਨਿਤਿਨ ਜੈਸਵਾਲ ਐਕਸੀਅਨ ਗੜ੍ਹਸ਼ੰਕਰ ਨੂੰ ਵਿਧਾਇਕ ਬਲਾਚੌਰ ਬੀਬੀ ਸੰਤੋਸ਼ ਕਟਾਰੀਆ ਨੇ ਹਦਾਇਤ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਬਕਾਇਆ ਰਾਸ਼ੀ ਰਹਿੰਦੀ ਹੈ, ਉਹ ਉਨ੍ਹਾਂ ਲੋਕਾਂ ਦੇ ਘਰੇਲੂ ਮੀਟਰ ਕੁਨੈਕਸ਼ਨ ਨਾ ਕੱਟੇ ਜਾਣ। ਉਨ੍ਹਾਂ ਲੋਕਾਂ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇ, ਜਦੋਂ ਤਕ ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਨੂੰ ਅਗਲੇਰੇ ਹੁਕਮ ਨਹੀਂ ਆ ਜਾਂਦੇ।ਬੀਬੀ ਸੰਤੋਸ਼ ਕਟਾਰੀਆ ਨੇ ਜਨਤਾ ਨੂੰ ਵੀ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਹਰ ਇਕ ਵਿਭਾਗ ਦੇ ਕਰਮਚਾਰੀਆਂ ਦਾ ਸਾਥ ਦਿਓ ਤੇ ਕਿਸੇ ਨਾਲ ਵੀ ਬਹਿਸਬਾਜ਼ੀ ਨਾ ਕਰੋ, ਜੇਕਰ ਕੋਈ ਤੁਹਾਨੂੰ ਪ੍ਰੇਸ਼ਾਨੀ ਆਉਂਦੀ ਹੈ ਤਾਂ ਤੁਸੀਂ ਮੇਰੇ ਨਾਲ ਰਾਬਤਾ ਕਾਇਮ ਕਰ ਸਕਦੇ ਹੋ।