ਗੜ੍ਹਸ਼ੰਕਰ,(ਜਤਿੰਦਰ ਪਾਲ ਸਿੰਘ ਕਲੇਰ): ਸ੍ਰੀ ਗੁਰੁੂ ਰਵਿਦਾਸ ਇਤਿਹਾਸਕ ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੋਢੀ ਸਿੰਘ ਨਵ-ਨਿਯੁਕਤ ਥਾਣਾ ਮੁੱਖੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਨਤਮਸਤਕ ਹੋਣ ਤੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਸ.ਸੋਢੀ ਸਿੰਘ ਨੇ ਕਿਹਾ ਕਿ ਇਲਾਕੇ ਅੰਦਰ ਕਾਨੂੰਨ ਨੂੰ ਤੋੜਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਚ ਨਾਜਾਇਜ਼ ਮਾਈਨਿੰਗ ਅਤੇ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦਾ ਪਤਾ ਲਗਾਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੁਰੂ ਕਮੇਟੀ ਦੇ ਚੇਅਰਮੈਨ ਡਾ.ਕੁਲਵਰਨ ਸਿੰਘ ਅਤੇ ਹੈਡ ਗ੍ਰੰਥੀ ਨਰੇਸ਼ ਸਿੰਘ ਨੇ ਕਿਹਾ ਕਿ ਅਗਰ ਇਸ ਤਰ੍ਹਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕਰਨ ਤਾਂ ਕੋਈ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ ਵਿਚ ਨਹੀਂ ਲੈ ਸਕਦਾ।ਇਸ ਮੌਕੇ ਉਨ੍ਹਾਂ ਸ.ਸੋਢੀ ਸਿੰਘ ਵਲੋਂ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਵੀ ਕੀਤੀ।