ਪਹਿਲਾ ਸਥਾਨ ਜਸਪ੍ਰੀਤ ਕੌਰ, ਦੂਜਾ ਸਥਾਨ ਪਿ੍ਰਅੰਕਾ ਅਤੇ ਤੀਜਾ ਸਥਾਨ ਸੁਖਪ੍ਰੀਤ ਕੌਰ ਨੇ ਕੀਤਾ ਪ੍ਰਾਪਤ
ਭਵਾਨੀਗੜ੍ਹ,(ਵਿਜੈ ਗਰਗ):
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੰਨੋ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪਿ੍ਰੰਸੀਪਲ ਪ੍ਰੀਤਇੰਦਰ ਘਈ ਨੇ ਕਿਹਾ ਕਿ ਇਹ ਮੁਕਾਬਲੇ ਜਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮਿ੍ਰਤਪਾਲ ਸਿੰਘ, ਜ਼ਿਲ੍ਹਾ ਨੋਡਲ ਅਫਸਰ ਕਿਰਨ ਬਾਲਾ ਅਤੇ ਬਲਾਕ ਨੋਡਲ ਅਫਸਰ ਰਾਜਵੰਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਰਵਾਏ ਗਏ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਭਾਸ਼ਣ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸਕੂਲ ਨੋਡਲ ਇੰਚਾਰਜ ਜਸਤਿੰਦਰ ਸਿੰਘ ਅਤੇ ਗਤੀਵਿਧੀ ਇੰਚਾਰਜ ਬਲਜਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਸੈਕੰਡਰੀ ਪੱਧਰ ’ਤੇ ਪਹਿਲਾ ਸਥਾਨ ਗਿਆਰਵੀਂ ਜਮਾਤ ਦੀ ਜਸਪ੍ਰੀਤ ਕੌਰ ਨੇ, ਦੂਜਾ ਸਥਾਨ ਗਿਆਰਵੀਂ ਜਮਾਤ ਦੀ ਪਿ੍ਰਅੰਕਾ ਨੇ ਅਤੇ ਤੀਜਾ ਸਥਾਨ ਨੌਂਵੀਂ ਜਮਾਤ ਦੀ ਸੁਖਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਸਕੂਲ ਪਿ੍ਰੰਸੀਪਲ ਪ੍ਰੀਤਇੰਦਰ ਘਈ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਅੱਗੇ ਤੋਂ ਵੀ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

Previous articleਗੁਰੂ ਤੇਗ ਬਹਾਦਰ ਕਾਲਜ ਵਿਚ ‘‘ਮਨਾਈਆਂ ਤੀਆਂ ਤੀਜ’’ ਦੀਆਂ
Next articleअखिल भारतीय हिन्दू महासभा ने सुरिंदर विक्की को किया पंजाब का अध्यक्ष नियुक्त