ਮਾਹਿਲਪੁਰ,(ਰਾਜਦਾਰ ਟਾਇਮਸ) : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੋਹਲ ਦੇ ਦਿਸ਼ਾਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਹਿਲਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ 2017 ਅਤੇ ਨਾਲਸਾ ਦੀ ਜਿਨਸੀ ਹਮਲੇ/ਹੋਰ ਜੁਰਮਾਂ ਦੇ ਪੀੜਤਾਂ/ਸਰਵਾਈਵਰਾਂ ਲਈ ਮੁਆਵਜ਼ਾ ਸਕੀਮ 2018 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਤੇ ਕਿਥੋਂ ਇਹ ਮੁਆਵਜ਼ਾ ਮਿਲਦਾ ਹੈ ਅਤੇ ਮੁਆਵਜ਼ਾ ਲੈਣ ਦੀ ਪ੍ਰਕ੍ਰਿਆ ਨੂੰ ਕਿਸ ਤਰ੍ਹਾਂ ਪੂਰਾ ਕੀਤਾ ਜਾ ਸਕਦਾ ਹੈ।

ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਕਿਸ ਕਿਸ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ। ਇਸ ਤੋਂ ਇਲਾਵਾ ਪੋਸਕੋ ਐਕਟ 2012 ਨਵੀਂ ਸੋਧ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ‘ਤੇ 13 ਮਈ 2023 ਨੂੰ ਕੌਮੀ ਲੋਕ ਅਦਾਲਤ ਲੱਗ ਰਹੀ ਹੈ। ਇਸ ਮੌਕੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ।

Previous articleतीन सौ साला जयंती कार्यक्रम को सफल बनाने के लिए समाज के सभी वर्गों का धन्यवाद : प्रदीप पलाहा
Next articleखालिस्तान कमांडो फोर्स के चीफ परमजीत पंजवड़ की पाकिस्तान में हत्या, भूना गया गोलियों से