ਭਵਾਨੀਗੜ੍ਹ,(ਵਿਜੇ ਗਰਗ): ਹੈਰੀਟੇਜ ਪਬਲਿਕ ਸਕੂਲ ਵਿੱਚ ਔਰਤਾਂ ਦੀਆਂ ਬਿਮਾਰੀਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਅਰਸ਼ਦੀਪ ਸਿੰਘ ਅਤੇ ਸਤੀਸ਼ ਕੁਮਾਰ ਨੇ ਔਰਤਾਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਅਤੇ ਛਾਤੀ ਦੇ ਕੈਂਸਰ ਬਾਰੇ ਅਤੇ ਔਰਤਾਂ ਦੀ ਨਿੱਜੀ ਸਫਾਈ ਬਾਰੇ ਭਰਪੂਰ ਜਾਣਕਾਰੀ ਦਿੱਤੀ। C4C ਦਾ ਮਨੋਰਥ ਕੈਂਸਰ ਦੀਆਂ ਜੜ੍ਹਾਂ ਨੂੰ ਖਤਮ ਕਰਨਾ ਹੈ। ਹਰ ਕਿਸੇ ਨੂੰ ਕੈਂਸਰ ਦੇ ਕਾਰਨਾਂ ਬਾਰੇ ਜਾਣੂ ਕਰਵਾਇਆ। ਡਾਕਟਰ ਨੇ ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਨੂੰ ਛਾਤੀ ਵਿਚ ਕਿਸੇ ਕਿਸਮ ਦੀ ਗੰਢ ਮਹਿਸੂਸ ਹੋਵੇ ਜਾਂ ਪਾਣੀ ਜਾਂ ਖੂਨ ਦਾ ਰਿਸਾਵ ਹੋਵੇ ਤਾਂ ਸ਼ਰਮਾਉਣ ਜਾਂ ਝਿਜਕਣ ਨਹੀਂ ਚਾਹੀਦਾ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਡਾਕਟਰ ਸਤੀਸ ਕੁਮਾਰ ਨੇ ਦੱਸਿਆ ਕਿ ਕਿਸ ਤਰ੍ਹਾਂ ਅਜੋਕੇ ਸਮੇਂ ਵਿੱਚ ਹਵਾ, ਪਾਣੀ ਅਤੇ ਮਿੱਟੀ ਦੇ ਵੱਧ ਰਹੇ ਪ੍ਰਦੁਸ਼ਣ ਕਰਕੇ ਕੈਂਸਰ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਮੌਕੇ ਡਾਕਟਰ ਅਰਸ਼ਦੀਪ ਸਿੰਘ ਨੇ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੈਣ ਅਤੇ ਸਰਕਾਰੀ ਸੰਸਥਾਵਾਂ ਵਿਖੇ ਇਲਾਜ ਕਰਵਾਉਣ ਲਈ ਪ੍ਰੇਰਿਤ਼ ਕੀਤਾ ਨਾਲ ਹੀ ਕਿਹਾ ਕਿ ਇਕ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਨਾਲ ਬਹੁਤ ਹੱਦ ਤੱਕ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਪ੍ਰਿੰਸੀਪਲ ਅਤੇ ਮੈਨੇਜਮੈਂਟ ਵੱਲੋਂ C4C ਬਹੁਤ ਬਹੁਤ ਧੰਨਵਾਦ ਕੀਤਾ ਗਿਆ।