ਕਾਠਗੜ੍ਹ,(ਜਤਿੰਦਰਪਾਲ ਸਿੰਘ ਕਲੇਰ): ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੇ ਜਿਲਾ ਪ੍ਰਧਾਨ ਹਰਜੀਤ ਸਿੰਘ ਸਹੋਤਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਬਾਂਠ ਦੀ ਅਗਵਾਈ ਵਿੱਚ  ਵਿਧਾਇਕ ਬਲਾਚੌਰ ਸ੍ਰੀਮਤੀ ਸੰਤੋਸ਼ ਕਟਾਰੀਆ ਨੂੰ ਮਿਲਿਆ। ਆਪ ਸਰਕਾਰ ਬਣਨ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਕੱਚੇ ਅਧਿਆਪਕਾਂ ਦੇ ਹਾਲ ਅਤੇ ਹਾਲਾਤਾਂ ਤੋਂ ਜਾਣੂ ਕਰਵਾਇਆ।ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਵੱਲੋਂ ਭਰੋਸਾ ਦਿੱਤਾ ਕਿ ਉਹ ਮੰਗ ਸੰਬੰਧੀ ਸਰਕਾਰ ਨਾਲ ਰਾਬਤਾ ਕਾਇਮ ਕਰਨਗੇ।ਇਸ ਮੌਕੇ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ 27 ਮਾਰਚ ਨੂੰ ਸੰਗਰੂਰ ਵਿਖੇ ਜੱਥੇਬੰਦੀ ਵਲੋਂ ਕੀਤੇ ਜਾ ਰਹੇ ਸਵਾਗਤੀ ਮਾਰਚ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਵਿਧਾਇਕ ਨੇ ਭਰੋਸਾ ਦਿੱਤਾ ਕਿ ਜੱਥੇਬੰਦੀ ਦਾ ਮੰਗ ਪੱਤਰ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੱਕ ਪੁੱਜਦਾ ਕਰਨਗੇ।

Ativador Office 2019

Previous articleशहीदों की याद को समर्पित रक्तदान कैंप में रक्त दान कर दी श्रद्धांजलि
Next articleਨਿਊਜ਼ ਇੰਪੈਕਟ…..