ਹੁਸ਼ਿਆਰਪੁਰ,(ਰਾਜਦਾਰ ਟਾਇਮਸ): ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰੀ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਦੀ ਵਚਨਬੱਧਤਾ ਵੱਲ ਧਿਆਨ ਦਿੰਦੇ ਹੋਏ, ਪਿਛਲੇ ਦਿਨੀ ਸਿਹਤ ਵਿਭਾਗ ਵਿੱਚ ਕਮਿਊਨਿਟੀ ਹੈਲਥ ਅਫਸਰਾਂ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਨਿਯੁਕਤੀ ਪੱਤਰ ਦਿੱਤੇ ਗਏ।ਜਿਸ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ 41 ਸੀ.ਐਚ.ੳ ਕਮਿਊਨਿਟੀ ਹੈਲਥ ਅਫਸਰਾਂ ਨੇ ਆਪਣੀ ਹਾਜ਼ਰੀ ਦਫਤਰ ਸਿਵਲ ਸਰਜਨ ਵਿਖੇ ਪੇਸ਼ ਕੀਤੀ। ਇਸ ਗੱਲ ਦਾ ਪ੍ਰਗਟਾਵਾ ਸਿਵਲ ਸਰਜਨ ਹੁਸ਼ਿਆਰਪੁਰ ਡਾ.ਲਖਵੀਰ ਸਿੰਘ ਨੇ ਸਬ ਸੈਂਟਰ ਪੱਧਰ ਤੇ ਨਵ-ਨਿਯੁਕਤ ਕਮਿਊਨਿਟੀ ਹੈਲਥ ਅਫਸਰਾਂ ਵਲੋਂ ਡਿਊਟੀ ਜੁਆਇੰਨ ਕਰਨ ਮੌਕੇ ਮੁਬਾਰਕਬਾਦ ਦਿੰਦੇ ਹੋਏ ਕੀਤਾ। ਉਨਾਂ ਹਾਜ਼ਰ ਸੀ.ਐਚ.ੳਜ਼ ਨੂੰ ਆਪਣੀ ਡਿਊਟੀ ਇਮਾਨਦਾਰੀ, ਸਮੇਂ ਦੀ ਪਬੰਧਤਾ ਅਤੇ ਸਮਰਪਿਤ ਭਾਵਨਾ ਨਾਲ ਕਰਨ ਲਈ ਕਿਹਾ ਤਾਂ ਜੋ ਜ਼ਿਲ੍ਹੇ ਦੀਆਂ ਸਿਹਤ ਸੰਸਥਾਂਵਾਂ ਵਿਖੇ ਇਲਾਜ ਕਰਵਾਉਣ ਆਉਂਦੇ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਂਵਾਂ ਮਿਲ ਸਕਣ। ਉਨਾਂ ਦੱਸਿਆਂ ਕਿ ਸੀ.ਐਚ.ੳਜ਼ ਵਲੋਂ ਸਬ-ਸੈਂਟਰ ਪੱਧਰ ਤੇ ਬਣੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਤੇ ਲੋਕਾਂ ਨੂੰ ਜੱਚਾ-ਬੱਚਾ ਸਿਹਤ ਸੇਵਾਂਵਾਂ, ਪਰਿਵਾਰ ਨਿਯੋਜਨ, ਸੰਚਾਰੀ ਅਤੇ ਗੈਰ-ਸੰਚਾਰੀ ਰੋਗਾਂ ਦੀ ਜਾਂਚ, ਬਚਾਓ ਅਤੇ ਰੋਕਥਾਮ, ਮਾਨਸਿਕ ਰੋਗ, ਬਜ਼ੁਰਗਾਂ ਲਈ ਜ਼ਰੂਰੀ ਸਿਹਤ ਸੰਭਾਲ ਦੇ ਨਾਲ-ਨਾਲ ਯੋਗਾ ਅਤੇ ਜਾਗੂਰਕ ਸੇਵਾਂਵਾਂ ਵੀ ਦਿੱਤੀਆਂ ਜਾਂਦੀਆਂ ਹਨ । ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ, ਪੀ.ਏ ਸਤਪਾਲ, ਸੁਮਿਤ ਸ਼ਰਮਾ ਆਦਿ ਹਾਜ਼ਰ ਸਨ।