ਭਵਾਨੀਗੜ੍ਹ,(ਵਿਜੈ ਗਰਗ): ਮੁਨਸ਼ੀਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦੀ 14 ਫਰਵਰੀ ਨੂੰ ਭਵਾਨੀਗੜ੍ਹ ਵਿਖੇ ਹੋਣ ਵਾਲੀ ਰੈਲੀ ਸਬੰਧੀ ਜਗਦੀਪ ਸਿੰਘ ਦੀ ਅਗਵਾਈ ਹੋਈ ਵਿੱਚ ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੌਮੀ ਜਰਨਲ ਸਕੱਤਰ ਯੂਥ ਆਗੂ ਬੱਬੀ ਵੜੈਚ ਤੇ ਬਲਾਕ ਪ੍ਰਧਾਨ ਕਿਸਾਨ ਵਿੰਗ ਰਜਿੰਦਰ ਸਿੰਘ ਮੁਨਸੀਵਾਲਾ ਨੇ ਦੱਸਿਆ ਕਿ ਸ਼੍ਰ.ਸੁਖਬੀਰ ਸਿੰਘ ਬਾਦਲ ਦੀ ਭਵਾਨੀਗੜ੍ਹ ਵਿਖੇ ਵਿਨਰਜੀਤ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਸਬੰਧੀ ਪਿੰਡ ਮੁਨਸੀਵਾਲਾ ਦੇ ਲੋਕਾਂ ’ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। 14 ਫਰਵਰੀ ਨੂੰ ਸੰਗਰੂਰ ਹਲਕੇ ਦੇ ਲੋਕ ਭਾਰੀ ਇਕੱਠ ਕਰਕੇ ਵਿਨਰਜੀਤ ਸਿੰਘ ਗੋਲਡੀ ਦੀ ਜਿੱਤ ਨੂੰ ਹਕੀਕਤ ਵਿਚ ਬਦਲ ਦੇਣਗੇ।ਉਕਤ ਆਗੂਆਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਕਿਹਾ।ਇਸ ਮੌਕੇ ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਬਰਖਾ ਸਿੰਘ, ਕੁਲਦੀਪ ਸਿੰਘ ਪ੍ਰਧਾਨ ਮੁਨਸ਼ੀਵਾਲਾ, ਗੁਰਪਾਲ ਸਿੰਘ, ਲਖਵੀਰ ਸਿੰਘ, ਪ੍ਰਗਟ ਸਿੰਘ, ਦਵਿੰਦਰ ਸਿੰਘ, ਬਹਾਦਰ ਸਿੰਘ, ਗੁਰਧਿਆਨ ਸਿੰਘ, ਸਿਕੰਦਰ ਸਿੰਘ, ਹਰਜੀਤ ਸਿੰਘ ਸਿੱਧੂ, ਗੁਰਭੇਜ ਸਿੰਘ ਸਿੱਧੂ, ਗੁਰਤੇਜ ਸਿੰਘ, ਮੇਜਰ ਸਿੰਘ, ਕੁਲਦੀਪ ਸਿੰਘ ਮਿਲਖੀ, ਹਰਮੇਸ਼ ਸਿੰਘ, ਲਛਮਣ ਸਿੰਘ, ਗੁਰਮੇਲ ਸਿੰਘ, ਸਾਧਾ ਸਿੰਘ, ਕਰਮਜੀਤ ਸਿੰਘ, ਕੁਲਵੰਤ ਸਿੰਘ, ਜਤਿੰਦਰਜੀਤ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ, ਅੰਮ੍ਰਿਤ ਸਿੰਘ, ਪਰਦੀਪ ਸਿੰਘ, ਗੁਰਮੇਲ ਸਿੰਘ, ਅਕਾਸ਼ਦੀਪ ਸਿੰਘ, ਬੂਟਾ ਸਿੰਘ, ਜਸਵੀਰ ਸਿੰਘ, ਕਰਨੈਲ ਸਿੰਘ, ਗੁਰਜੰਟ ਸਿੰਘ, ਜਗਦੇਵ ਸਿੰਘ, ਕੁਲਵੰਤ ਸਿੰਘ, ਕਸ਼ਮੀਰ ਸਿੰਘ, ਚਮਕੌਰ ਸਿੰਘ, ਗੁਰਪਿਆਰ ਸਿੰਘ, ਅਤੇ ਗੋਪੀ ਸਿੰਘ ਆਦਿ ਹਾਜਰ ਸਨ।

Previous articleਸ਼੍ਰੋਮਣੀ ਅਕਾਲੀ ਦਲ ਦੇ 20 ਸਾਲ ਰਹੇ ਵਿਧਾਇਕ ਨੇ ਹਲਕੇ ਨੂੰ ਵਿਕਾਸ ਪੱਖੋਂ ਪੂਰੀ ਤਰ੍ਹਾਂ ਕੀਤਾ ਅਣਗੌਲਿਆਂ : ਦਰਸ਼ਨ ਲਾਲ
Next articleਭਵਾਨੀਗੜ ’ਚ ਸੁਖਬੀਰ ਬਾਦਲ ਤੇ ਅਕਾਲੀ-ਬਸਪਾ ਦੀ ਸਮੁੱਚੀ ਲੀਡਰਸ਼ਿਪ ਹੋਵੇਗੀ ਸ਼ਾਮਲ