ਵਿਧਾਇਕ ਨੇ ਵਾਰਡ ਨੰਬਰ 13 ’ਚ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਸੜਕ ਤੇ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, : ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਰੋਜ਼ਾਨਾ ਵਿਧਾਨ ਸਭਾ ਹਲਕੇ ਵਿਚ ਕੋਈ ਨਾ ਕੋਈ ਵਿਕਾਸ ਕੰਮ ਚੱਲ ਰਿਹਾ ਹੈ। ਇਹੀ ਕਾਰਨ ਹੈ ਕਿ ਸ਼ਹਿਰ ਦੀ ਨੂਹਾਰ ਬਦਲ ਰਹੀ ਹੈ ਅਤੇ ਇਲਾਕਾ ਨਿਵਾਸੀਆਂ ਨੂੰ ਹੁਸ਼ਿਆਰਪੁਰ ਵਿਚ ਵੱਡੇ ਸ਼ਹਿਰਾਂ ਦੀ ਤਰਜ਼ ’ਤੇ ਸੁਵਿਧਾਵਾਂ ਪ੍ਰਾਪਤ ਹੋ ਰਹੀਆਂ ਹਨ। ਉਹ ਅੱਜ ਵਾਰਡ ਨੰਬਰ 13 ਵਿਚ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮਾਂ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਵਿਧਾਇਕ ਅਰੋੜਾ ਨੇ ਕਿਹਾ ਕਿ ਵਾਰਡ ਨੰਬਰ 13 ਦੇ ਮੁਹੱਲਾ ਫਤਿਹਗੜ੍ਹ ਵਿਚ 11 ਲੱਖ ਰੁਪਏ ਦੀ ਲਾਗਤ ਨਾਲ ਰੰਭਾ ਸੇਠੀ ਮਾਰਗ ਦੀਆਂ ਵੱਖ-ਵੱਖ ਗਲੀਆਂ ਤੋਂ ਇਲਾਵਾ ਨਿਊ ਫਤਿਹਗੜ੍ਹ ਵਿਚ 10.22 ਲੱਖ ਰੁਪਏ ਦੀ ਲਾਗਤ ਨਾਲ ਦੇਸ਼ ਭਗਤ ਕਾਲਜ ਰੋਡ ’ਤੇ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤੋਂ ਇਲਾਕਾ ਨਿਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਸੁੰਦਰ ਸ਼ਾਮ ਅਰੋੜਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਾਰਡ ਵਿਚ ਕਦੇ ਵੀ ਕੋਈ ਬੁਨਿਆਦੀ ਸੁਵਿਧਾ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਚ ਕਾਂਗਰਸ ਸਰਕਾਰ ਨੇ ਬਿਨ੍ਹਾਂ ਭੇਦਭਾਵ ਵਿਕਾਸ ਕੰਮ ਕਰਵਾਏ ਹਨ ਤਾਂ ਜੋ ਵਿਧਾਨ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਹੋਵੇ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸ਼ਹਿਰੀ ਕਾਂਗਰਸ ਪ੍ਰਧਾਨ ਮੁਕੇਸ਼ ਡਾਬਰ, ਦੇਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਕੌਂਸਲਰ ਜਤਿੰਦਰ ਕੌਰ, ਅਜੀਤ ਸਿੰਘ ਲੱਕੀ, ਮਨਮੋਹਨ ਸਿੰਘ ਕਪੂਰ, ਅਮਰਜੀਤ ਕੌਰ ਸੈਣੀ, ਆਰ.ਕੇ. ਸੁਧੀਰ, ਰਾਜੇਸ਼ ਸੈਣੀ, ਸੁਖਵੀਰ ਸਿੰਘ, ਸੁੱਚਾ ਸਿੰਘ, ਨਵੀਨ ਦੱਤਾ, ਅਮਰੀਕ ਸਿੰਘ, ਕਾਂਤਾ, ਸੋਨਿਕਾ, ਮੋਹਿੰਦਰ ਸਿੰਘ ਕਪੂਰ, ਪਰਮਜੀਤ ਸਿੰਘ ਆਦਿ ਵੀ ਮੌਜੂਦ ਸਨ।