14 ਨਵੰਬਰ ਨੂੰ ਜ਼ਿਲ੍ਹੇ ਦੇ 11 ਪ੍ਰੀਖਿਆ ਕੇਂਦਰਾਂ ’ਚ ਲਈ ਜਾਵੇਗੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੀ ਉਕਤ ਭਰਤੀ ਪ੍ਰੀਖਿਆ

ਹੁਸ਼ਿਆਰਪੁਰ, : ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਲੋਂ ਵਾਰਡ ਅਟੈਂਡੈਂਟਾਂ ਦੀਆਂ 800 ਆਸਾਮੀਆਂ ਨੂੰ ਭਰਨ ਸਬੰਧੀ ਭਰਤੀ ਪ੍ਰੀਖਿਆ ਦੇ ਮੱਦੇਨਜ਼ਰ 13 ਤੋਂ 14 ਨਵੰਬਰ ਤੱਕ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਸੀ.ਆਰ.ਪੀ.ਸੀ. ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਉਨ੍ਹਾਂ ਦੱਸਿਆ ਕਿ ਵਾਇਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਵਲੋਂ ਵਾਰਡ ਅਟੈਂਡੈਂਟਾਂ ਦੀਆਂ ਉਕਤ ਆਸਾਮੀਆਂ ਨੂੰ ਭਰਨ ਲਈ ਪ੍ਰੀਖਿਆ 14 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਜ਼ਿਲ੍ਹੇ ਦੇ 11 ਪ੍ਰੀਖਿਆ ਕੇਂਦਰਾਂ ਵਿਚ ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਪ੍ਰੀਖਿਆ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਊਨਾ ਰੋਡ, ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਹੁਸ਼ਿਆਰਪੁਰ, ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਹਰਿਆਣਾ, ਗੁਰੂ ਨਾਨਕ ਇੰਸਟੀਚਿਊਟ ਆਫ਼ ਫਾਰਮੇਸੀ ਡੱਲੇਵਾਲ (ਹਰਿਆਣਾ), ਰਿਆਤ-ਬਾਹਰਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਨੈਨੋ ਟੈਕਨਾਲੋਜੀ ਬੋਹਨ, ਡੀ.ਏ.ਵੀ. ਕਾਲਜ ਹੁਸ਼ਿਆਰਪਰੁ, ਡੀ.ਏ.ਵੀ. ਕਾਲਜਿਏਟ ਚੰਡੀਗੜ੍ਹ ਰੋਡ, ਐਸ.ਡੀ. ਕਾਲਜ  ਫਗਵਾੜਾ ਰੋਡ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਆਰਿਆ ਸਮਾਜ ਰੋਡ ਹੁਸ਼ਿਆਰਪੁਰ, ਪੰਡਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਹੁਸ਼ਿਆਰਪੁਰ ਵਿਚ ਕਰਵਾਈ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਪ੍ਰੀਖਿਆ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੀ ਇਕੱਤਰ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਅਪਨੀਤ ਰਿਆਤ ਨੇ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਤੇ ਟਰੈਫਿਕ ਪ੍ਰਬੰਧ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ ਹਨ ਜਦਕਿ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਪੀ੍ਰਖਿਆ ਕੇਂਦਰਾਂ ਵਿਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਉਮੀਦਵਾਰਾਂ ਦੀ ਥਰਮਲ ਸਕੈਨਿੰਗ ਯਕੀਨੀ ਬਨਾਉਣ ਦੇ ਨਿਰਦੇਸ਼ ਦਿੱਤੇ ਹਨ। 

Previous articleएक सिरफिरे ने की मन्दिर के पुजारी की हत्या
Next articleपंजाब के लोग देख रहे हैं शिरोमणि अकाली दल-बसपा गठबंधन की तरफ आशा की नजर से : सुखबीर बादल