ਹੁਸ਼ਿਆਰਪੁਰ, : ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਸ੍ਰੀ ਜਸਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ 5 ਰੋਜ਼ਾ ਮੱਛੀ ਪਾਲਣ ਟਰੇਨਿੰਗ ਕੈਂਪ 18 ਅਪ੍ਰੈਲ ਤੋਂ 22 ਅਪ੍ਰੈਲ ਤੱਕ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 98143-32088 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।