ਦਸੂਹਾ,29 ਨਵੰਬਰ(ਰਾਜਦਾਰ ਟਾਇਮਸ): ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਵੱਲੋਂ ਦਿਨ ਰਾਤ ਪਾਰਟੀ ਦੀ ਮਜ਼ਬੂਤੀ ਸਬੰਧੀ ਹਲਕੇ ਦੇ ਅਧੀਨ ਆਉਂਦੇ ਪਿੰਡ ਦੇਪੁਰ ਆਦਿ ਵਿੱਚ ਜਾ ਕੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਸਬੰਧੀ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ  ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਸਬੰਧੀ ਯਤਨ ਕੀਤੇ ਜਾ ਰਹੇ ਹਨ। ਸਾਲ 2022 ਦੀਆਂ ਚੋਣਾਂ ਸਬੰਧੀ ਪਿੰਡ-ਪਿੰਡ ਜਾ ਕੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਦੇ ਕੀਤੇ ਕੰਮਾਂ ਸਬੰਧੀ ਦਿਨ ਰਾਤ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਨੁੱਕੜ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।ਇਹ ਸਿਲਸਿਲਾ ਲਗਾਤਾਰ ਜਾਰੀ ਹੈ।ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਉਨ•ਾਂ ਦੀ ਸਮੁੱਚੀ ਟੀਮ ਵੱਲੋਂ ਦਿੱਲੀ ਵਿਖੇ ਕੀਤੇ ਗਏ। ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕ ਆਪ ਪਾਰਟੀ ਵਿਚ ਜੁੜ ਰਹੇ ਹਨ। ਆਮ ਆਦਮੀ ਪਾਰਟੀ ਦੇ ਅਧੀਨ ਆਉਦੇ ਪਿੰਡ ਦੇਪੁਰ ਵਿਖੇ ਪ੍ਰਿੰਸੀਪਲ ਸੁਰਿੰਦਰ ਸਿੰਘ ਬਸਰਾ, ਗੁਰਬਿੰਦਰ ਸਿੰਘ ਸੰਧੂ, ਇੰਟਰਨੈਸ਼ਨਲ ਰੈਸਲਰ ਨਿਰਮਲ ਸਿੰਘ ਦੀ ਯੋਗ ਅਗਵਾਈ ਹੇਠ ਇਕ ਮੀਟਿੰਗ ਹੋਈ।ਇਸ ਮੀਟਿੰਗ ਦੌਰਾਨ ਪਾਰਟੀ ਦੇ ਵਲੰਟਰੀਅਰਾ ਨੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣੀਆ।ਪਿੰਡ ਵਿੱਚ ਗਲੀਆਂ ਨਾਲੀਆਂ, ਪਿੰਡ ਦੀਆਂ ਸੜਕਾਂ ਤੇ ਲਾਈਟਾ ਦੀ, ਪਿੰਡ ਦੇ ਤਲਾਅ ਦੀ ਸਫਾਈ ਨਹੀ ਹੁੰਦੀ, ਦਤਾਰਪੁਰ ਵਾਲੇ ਪਾਸੇ ਤੋ ਆਉਣ ਵਾਲੀ ਸੜਕ ਛੋਟੀ ਦੀ ਸਮੱਸਿਆਵਾਂ ਹਨ।ਇਸ ਮੌਕੇ ਪ੍ਰਿੰਸੀਪਲ ਬਸਰਾ, ਗੁਰਬਿੰਦਰ ਸਿੰਘ ਸੰਧੂ, ਨਿਰਮਲ ਸਿੰਘ ਤੇ ਕੁਲਵੰਤ ਸਿੰਘ ਨੇ ਸਾਂਝੇ ਤੌਰ ਤੇ ਬੋਲਦਿਆ ਕਿਹਾ ਕਿ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਤੇ ਇਸ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਤੇ ਕੰਮਾ ਦੀ ਸ਼ਲਾਘਾ ਕੀਤੀ ਜਾ ਰਹੀ ਹੈ।ਹੁਣ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਹ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਤੀਸਰਾ ਫਰੰਟ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਦੇਖਣਾ ਚਾਹੁੰਦੇ ਹਨ।ਇਸ ਮੌਕੇ ਤੇ ਪਵਨ ਕੁਮਾਰ, ਰਾਜਿੰਦਰ ਕੁਮਾਰ, ਸੁਰਜੀਤ ਸਿੰਘ, ਅਸ਼ਵਨੀ ਕੁਮਾਰ, ਪ੍ਰਦੀਪ ਕੁਮਾਰ, ਦਿਨੇਸ਼ ਕੁਮਾਰ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।