ਭੁਲੱਥ,22 ਨਵੰਬਰ(ਰਾਜਦਾਰ ਟਾਇਮਸ): ਕੇਂਦਰ ਦੀ ਮੋਦੀ ਸਰਕਾਰ ਦੁਆਰਾ ਲਿਆਂਦੇ ਖੇਤੀ ਆਰਡੀਨੈਂਸ ਨਾ ਸਿਰਫ਼ ਕਿਸਾਨ, ਸਗੋਂ ਕਿ ਮਜ਼ਦੂਰ, ਵਪਾਰੀ ਵਿਰੋਧੀ ਵੀ ਹਨ। ਇਸ ਲਈ ਆਮ ਆਦਮੀ ਪਾਰਟੀ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ•ੀ ਹੈ। ਤਾਂ ਕਿ ਕਿਸਾਨਾਂ ਦੇ ਸੰਘਰਸ਼ ਨੂੰ ਬਲ ਮਿਲ ਸਕੇ ਅਤੇ ਖੇਤੀ ਆਰਡੀਨੈਂਸ ਰੱਦ ਹੋ ਸਕਣ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਆਪ ਦੇ ਹਲਕਾ ਭੁਲੱਥ ਤੋ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਪਾਰਟੀ ਦੇ ਦਫ਼ਤਰ ਵਿੱਚ ਕੀਤਾ। ਉਨ•ਾਂ ਕਿਹਾ ਕਿ ਕਿਸਾਨਾਂ ਦੇ ਹੱਕ ਦੇ ਵਿੱਚ ਆਮ ਆਦਮੀ ਪਾਰਟੀ ਦੁਆਰਾ ਇਕ ਪੋਸਟਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਵਿਚ ਹਲਕਾ ਭੁਲੱਥ ਦੇ ਸਾਰੇ ਪਿੰਡਾਂ ਅਤੇ ਕਸਬਿਆਂ ਵਿੱਚ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਪੋਸਟਰ ਲਗਵਾ ਕੇ ਆਮ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਲਾਕ ਭੁਲੱਥ ਦੇ ਪ੍ਰਧਾਨ ਸੂਰਤ ਸਿੰਘ ਸਿੱਧਵਾਂ, ਬਲਾਕ ਬੇਗੋਵਾਲ ਦੇ ਪ੍ਰਧਾਨ ਤਜਿੰਦਰ ਸਿੰਘ ਰੈਂਪੀ, ਅਸ਼ੋਕ, ਰਾਜੂ ਭੱਟੀ, ਹਰਵਿੰਦਰ ਸਿੰਘ ਮੁਲਤਾਨੀ, ਕੁਲਜੀਤ ਸਿੰਘ, ਅਮਨਪ੍ਰੀਤ ਸਿੰਘ ਆਦਿ ਵਲੰਟੀਅਰ ਵੀ ਹਾਜ਼ਰ ਸਨ।