ਸਿਰਸਾ,(ਸਤੀਸ਼ ਬਾਂਸਲ): ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਮੈਗਾ ਸੇਵਾ ਕੈਂਪ ਲਗਾਇਆ ਗਿਆ|ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਵਿਭਾਗਾਂ ਦੇ ਅਧਿਕਾਰੀ is smartpcfixer free ਅਤੇ ਕਰਮਚਾਰੀ ਹਾਜ਼ਰ ਸਨ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਨੁਰਾਧਾ ਨੇ ਦੱਸਿਆ ਕਿ ਕੈਂਪ ਵਿੱਚ ਰਾਸ਼ਨ ਕਾਰਡ, ਪੈਨਸ਼ਨ ਸਬੰਧੀ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਸਿਵਲ ਹਸਪਤਾਲ ਵੱਲੋਂ ਲੋਕਾਂ ਦੀ ਸਿਹਤ ਦੀ ਜਾਂਚ ਵੀ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਿਰਸਾ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਗਿਆ।ਪੈਨਲ ਦੇ ਵਕੀਲਾਂ ਨੇ ccleaner dytoshare ਦੱਸਿਆ ਕਿ ਅਥਾਰਟੀ ਵੱਲੋਂ ਔਰਤਾਂ ਅਤੇ ਬੱਚਿਆਂ, ਬਜ਼ੁਰਗਾਂ, ਜਿਨ੍ਹਾਂ ਦੀ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ।

Previous articleਸੰਤ ਸ਼੍ਰੋਮਣੀ ਸਤਿਗੁਰੂ ਕਬੀਰ ਸਾਹਿਬ ਜੀ ਦੇ 624ਵੇਂ ਪ੍ਰਕਾਸ਼ ਦਿਹਾੜੇ ‘ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ
Next articleਲੇਖਿਕਾ/ਅਧਿਆਪਕ ਪ੍ਰਿਅੰਕਾ ‘ਸੌਰਭ’ ਨੂੰ ਮਿਲਿਆ ਹਰਿਆਣਾ ਦੀ ‘ ਪਾਵਰਫੁੱਲ ਮਹਿਲਾ ਪੁਰਸਕਾਰ’