ਹੁਸ਼ਿਆਰਪੁਰ,14 ਦਸੰਬਰ( ) : ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1257 ਨਵੇ ਸੈਪਲ ਲੈਣ  ਨਾਲ ਅਤੇ 1405 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ  20 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7370 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 214472 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  206886 ਸੈਪਲ  ਨੈਗਟਿਵ,  ਜਦ ਕਿ 1682  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 284 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 148 ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6938 ਹਨ  । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 20 ਪਾਜੇਟਿਵ ਕੇਸ ਆਏ ਹਨ  , ਹੁਸ਼ਿਆਰਪੁਰ ਸ਼ਹਿਰ 8 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  12 ਪਾਜੇਟਵ ਮਰੀਜ ਹਨ  । ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਅੱਜ ਦੋ ਮੋਤਾਂ ਹੋਈਆ ਹਨ 60 ਸਾਲਾ ਔਰਤ ਵਾਸੀ ਸਲਵਾੜਾ   ਹੁਸ਼ਿਆਰਪੁਰ   ਮੌਤ ਐਨ ਐਚ ਜਲੰਧਰ  ਵਿਖੇ  ਹੋਈ ਹੈ (2) 72 ਸਾਲਾ ਵਿਆਕਤੀ  ਵਾਸੀ ਦਸ਼ਮੇਸ਼ ਨਗਰ ਦਸੂਹਾਂ  ਨਿਜੀ ਹਸਪਤਾਲ ਜਲੰਧਰ  ਵਿਖੇ ਹੋਈ ।  ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Previous articleतबादले 37 तहसीलदार/नायब तहसीलदार के पंजाब में
Next articleदेवेंद्र भागरिया शिवसेना हिंदुस्तान के जिलाध्यक्ष नियुक्त