ਮੋਕੇ ਤੇ ਭਾਰਤ ਭੂਸ਼ਨ ਆਸੂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸਰਕਾਰ ਨੇ ਪਹੁੰਚ ਕੇ ਦਿੱਤੀਆਂ ਸੁਭਕਾਮਨਾਵਾਂ
ਪਠਾਨਕੋਟ,: ਮਾਰਕਿਟ ਕਮੇਟੀ ਪਠਾਨਕੋਟ ਵਿਖੇ ਅੱਜ ਪਠਾਨਕੋਟ ਮਾਰਕਿਟ ਕਮੇਟੀ ਦੇ ਚੇਅਰਮੈਨ ਭਾਨੂ ਪ੍ਰਤਾਪ ਸਿੰਘ ਅਤੇ ਉਪ ਚੇਅਰਮੈਨ ਰਾਕੇਸ ਕੁਮਾਰ ਬੌਬੀ ਦੀ ਤਾਜਪੋਸੀ ਲਈ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੋਕੇ ਤੇ ਭਾਰਤ ਭੂਸ਼ਨ ਆਸੂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸਰਕਾਰ ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲਾ ਪਲਾਨਿੰਗ ਬੋਰਡ ਪਠਾਨਕੋਟ, ਸੰਜੀਵ ਤਿ੍ਰਖਾ, ਅਸੀਸ ਵਿੱਜ, ਰੋਹਿਤ ਸਰਨਾ, ਸੰਜੀਵ ਬੈਂਸ, ਸਾਹਿਬ ਸਿੰਘ ਸਾਬਾ, ਲਖਵਿੰਦਰ ਲੱਕੀ ਅਤੇ ਹੋਰ ਪਾਰਟੀ ਕਾਰਜਕਰਤਾ ਹਾਜ਼ਰ ਸਨ।
ਜਿਕਰਯੋਗ ਹੈ ਕਿ ਅੱਜ ਭਾਰਤ ਭੂਸ਼ਨ ਆਸੂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਸਰਕਾਰ ਅਤੇ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਦੀ ਹਾਜ਼ਰੀ ਵਿੱਚ ਸ੍ਰੀ ਭਾਨੂੰ ਪ੍ਰਤਾਪ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ ਨੇ ਅਪਣਾ ਆਹੁਦਾ ਸੰਭਾਲ ਲਿਆ। ਉਨਾਂ ਵੱਲੋਂ ਚੇਅਰਮੈਨ ਅਤੇ ਡਿਪਟੀ ਚੇਅਰਮੈਨ ਨੂੰ ਸੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਨਾਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਅਤੇ ਪਾਰਟੀ ਵੱਲੋਂ ਉਨਾਂ ਨੂੰ ਜੋ ਜਿੰਮੇਦਾਰੀ ਦਿੱਤੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਣਗੇ। ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਭਾਨੂ ਪ੍ਰਤਾਪ ਅਤੇ ਡਿਪਟੀ ਚੇਅਰਮੈਨ ਰਾਕੇਸ ਕੁਮਾਰ ਬੌਬੀ ਨੇ ਕਿਹਾ ਕਿ ਪਾਰਟੀ ਵੱਲੋਂ ਉਨਾਂ ਨੂੰ ਜੋ ਜਿਮੇਦਾਰੀ ਦਿੱਤੀ ਹੈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਣਗੇ। ਉਨਾਂ ਕਿਹਾ ਕਿ ਮਾਰਕਿਟ ਕਮੇਟੀ ਅਧੀਨ ਆਉਂਦੇ ਮਜਦੂਰਾਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੋਕੇ ਤੇ ਮਾਰਕਿਟ ਕਮੇਟੀ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਹੋਰ ਆਹੁਦੇਦਾਰਾਂ ਨੂੰ ਯਾਂਦਗਾਰ ਚਿੰਨ ਦੇ ਕੇ ਸਨਮਾਨਤ ਵੀ ਕੀਤਾ।