ਦਸੂਹਾ,10 ਦਸੰਬਰ(ਰਾਜਦਾਰ ਟਾਇਮਸ): ਬੇਟ ਹਲਕੇ ਦੇ ਅਧੀਨ ਆਉਂਦੇ ਪਿੰਡ ਬੇਗਪੁਰ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸੁਰਿੰਦਰ ਸਿੰਘ ਬਸਰਾ, ਗੁਰਬਿੰਦਰ ਸਿੰਘ ਸੰਧੂ ਤੇ ਬੀਬੀ ਹਰਪ੍ਰੀਤ ਕੌਰ ਬਾਜਵਾ ਨੇ ਬੋਲਦਿਆ ਕਿਹਾ ਕਿ ਪੰਜਾਬ ਦੇ ਨੋਜਵਾਨ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਕੇ ਪੰਜਾਬ ਦੀ ਨੁਹਾਰ ਨੂੰ ਬਦਲੀਏ ਕਿਉਂਕਿ ਰਵਾਇਤੀ ਪਾਰਟੀਆਂ ਨੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਸੁੱਟਿਆ ਹੋਇਆ ਹੈ। ਇਸ ਦਲਦਲ ਵਿੱਚੋਂ ਬਾਹਰ ਨਿਕਲਣ ਲਈ ਸਾਨੂੰ ਇੱਕ ਜੁੱਟ ਹੋਣਾ ਪਵੇਗਾ ਤੇ ਪੰਜਾਬ ਵਿੱਚੋਂ ਨਸ਼ੇ ਨੂੰ ਬਾਹਰ ਕੱਢ ਕੇ ਫਿਰ ਤੋਂ ਇਸ ਨੂੰ ਤੰਦਰੁਸਤ ਪੰਜਾਬ ਬਣਾਇਆ ਜਾਵੇਗਾ। ਜਿਸ ਵਿੱਚ ਨੌਜਵਾਨ ਪੀੜ•ੀ ਨਸ਼ਿਆਂ ਤੋਂ ਬਹੁਤ ਦੂਰ ਹੋਵੇ, ਖੇਡਾਂ ਦੇ ਲਈ ਹਰੇਕ ਤਰ•ਾਂ ਦੇ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਤੇ ਬਸਰਾ, ਸੰਧੂ ਤੇ ਬਾਜਵਾ ਨੇ ਸਾਝੇ ਤੋਰ ਤੇ ਬੋਲਦਿਆਂ ਹੋਇਆ ਕਿਹਾ ਕਿ ਨੌਜਵਾਨਾਂ ਵਰਗ ਬੜੀ ਤੇਜ਼ੀ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਿਹਾ ਹੈ। ਨੌਜਵਾਨ ਵਰਗ ਨੂੰ ਜੋ ਸੇਵਾਵਾਂ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਰਹੀ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੇਕਰ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਨੌਜਵਾਨ ਵਰਗ ਨੂੰ ਉਹੀ ਸਹੂਲਤਾਂ ਪੰਜਾਬ ਵਿੱਚ ਦਿੱਤੀਆਂ ਜਾਣਗੀਆਂ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਪਸੰਦ ਕਰਦੇ ਹਨ ਅਤੇ ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ। ਰਵਾਇਤੀ ਪਾਰਟੀਆਂ ਨੇ ਆਮ ਲੋਕਾਂ ਬਾਰੇ ਕਦੀ ਨਹੀਂ ਸੋਚਿਆ ਇਸ ਲਈ ਲੋਕ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਲਿਆਉਣ ਲਈ ਉਤਾਵਲੇ ਹੋਏ।ਇਸ ਮੌਕੇ ਤੇ ਪਿੰਡ ਦੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਦਿੱਤਾ ਗਿਆ।ਇਸ ਮੌਕੇ ਤੇ ਜਤਿੰਦਰ ਸਿੰਘ, ਅਮਰਜੀਤ ਸਿੰਘ, ਪ੍ਰਵੀਨ ਸਿੰਘ, ਪਰਮਜੀਤ ਸਿੰਘ, ਮੰਗਲਜੀਤ ਸਿੰਘ, ਪ੍ਰਭਜੋਤ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਰਾਜਾ, ਨਵੀਨ ਕੁਮਾਰ, ਨਿਸ਼ਾਨ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।