ਭੁਲੱਥ,(ਰਾਜਦਾਰ ਟਾਇਮਸ): ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਲਗਾਤਾਰ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਉਪਰ ਰਾਜ ਕੀਤਾ ਹੈ¢ਇਨ੍ਹਾਂ ਪਾਰਟੀਆਂ ਨੇ ਵਾਰੀ ਵਾਰੀ ਪੰਜਾਬ ਦੇ ਉੱਪਰ ਰਾਜ ਕਰ ਕੇ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ¢ਪਰ ਆਮ ਆਦਮੀ ਪਾਰਟੀ ਦੇ ਰੂਪ ਦੇ ਵਿੱਚ ਤੀਜੀ ਧਿਰ ਆਉਣ ਕਾਰਨ  ਹੁਣ ਲੋਕਾਂ ਨੂੰ ਸਮਾਜਿਕ ਜਾਗ੍ਰਿਤੀ ਆਉਣੀ ਸ਼ੁਰੂ ਹੋ ਚੁੱਕੀ ਹੈ¢ਆਮ ਲੋਕ ਪੰਜਾਬ ਵਿੱਚ ਤੀਜਾ ਬਦਲ ਚਾਹੁੰਦੇ ਹਨ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦਿੱਲੀ ਵਾਂਗ ਸਸਤੀ ਬਿਜਲੀ ਚੰਗੇ ਹਸਪਤਾਲ ਅਤੇ ਚੰਗੇ ਸਰਕਾਰੀ ਸਕੂਲ ਚਾਹੁੰਦੇ ਹਨ¢ਇਸ ਮੌਕੇ ਤੇ ਬਲਾਕ ਪ੍ਰਧਾਨ ਤਜਿੰਦਰ ਸਿੰਘ ਰੈਂਪੀ ਅਤੇ ਸੂਰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਬੂਥ ਪੱਧਰ ਤੱਕ ਮਿਹਨਤ ਕੀਤੀ ਜਾਵੇਗੀ¢ ਤਾਂ ਕਿ ਹਲਕਾ ਭੁਲੱਥ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਦਿੱਤੀ ਜਾ ਸਕੇ¢ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਕਲ ਚਾਰਜ  ਹਰਵਿੰਦਰ ਸਿੰਘ ਮੁਲਤਾਨੀ, ਮਨੋਜ ਕੁਮਾਰ, ਕੁਲਬੀਰ ਸਿੰਘ ਕਮਰਾਵਾਂ ਆਦਿ ਵਲੰਟੀਅਰ ਹਾਜ਼ਰ ਸਨ¢

Previous articleਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ 7 ਅਤੇ 8 ਜਨਵਰੀ ਨੂੰ
Next articleਪੰਜਾਬ ਭਰ ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਲਿਆ ਹਿੱਸਾ