ਕਿਹਾ, ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੂੰ ਬਣਾਇਆ ਜਾ ਰਿਹਾ ਹੈ ਨਿਸ਼ਾਨਾ 

ਦਸੂਹਾ,12 ਦਸੰਬਰ : ਆਮ ਆਦਮੀ ਪਾਰਟੀ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਆਪ ਦੇ ਆਗੂ ਸੁਰਿੰਦਰ ਸਿੰਘ ਬਸਰਾ, ਗੁਰਬਿੰਦਰ ਸਿੰਘ ਸੰਧੂ ,ਹਰਪ੍ਰੀਤ ਕੌਰ ਬਾਜਵਾ, ਇੰਟਰਨੈਸ਼ਨਲ ਰੈਸਲਰ ਨਿਰਮਲ ਸਿੰਘ ਤੇ ਕਿਸ਼ੋਰੀ ਲਾਲ ਸ਼ਰਮਾ ਤਲਵਾੜਾ ਵੱਲੋਂ ਬੀਤੇ ਦਿਲੀ ਭਾਜਪਾ ਦੇ ਗੁੰਡਿਆ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਦੇ ਘਰ ਉਤੇ ਕੀਤੇ ਗਏ ਹਮਲੇ ਦੀ ਨਿਖੇਧੀ ਕੀਤੀ ਗਈ। ਆਪ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ  ਕਿਹਾ ਕਿ ਕਿਸਾਨ ਅੰਦੋਲਨ ਤੋਂ ਘਬਰਾਈ ਹੋਈ ਭਾਜਪਾ ਹੁਣ ਅਜਿਹੀਆਂ ਨੀਚ ਹਰਕਤਾਂ ਉਤੇ ਉਤਰ ਆਈ ਅਤੇ ਕਿਸਾਨਾਂ ਦੀ ਮਦਦ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੇ ਮੰਤਰੀ ਵਿਧਾਇਕ ਅਤੇ ਵਰਕਰਾ ਨੇ ਦੇਸ਼ ਦੇ ਕਿਸਾਨਾਂ ਦੇ ਸੇਵਾਦਾਰ ਬਣ ਕੇ ਕਾਰਜ ਕਰਨਾ ਸ਼ੁਰੂ ਕੀਤਾ ਉਦੋਂ ਤੋਂ ਹੀ ਭਾਜਪਾ ਵਾਲਿਆਂ ਨੂੰ ਇਸ ਗੱਲ ਤੋਂ ਤਕਲੀਵ ਹੋਣੀ ਸ਼ੁਰੂ ਹੋ ਗਈ ਸੀ। ਭਾਜਪਾ ਦੇ ਆਗੂ ਭਾਵੇਂ ਜੋ ਵੀ ਨੀਚ ਹਰਕਤਾਂ ਕਰ ਲੈਣ ਆਮ ਆਦਮੀ ਪਾਰਟੀ ਸੱਚ ਦੇ ਰਾਹ ਉਤੇ ਚੱਲਣ ਤੋਂ ਕਦੇ ਨਹੀਂ ਡਰਗੀ ਆ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੇ ਅੰਨਦਾਤਾ ਦੇ ਨਾਲ ਖੜ੍ਹੀ ਹੈ ਨਾ ਕਿ ਮੁੱਠੀਭਰ ਕਾਰਪੋਰੇਟ ਘਰਾਣਿਆਂ ਨਾਲ ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਤੋਂ ਹੀ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾ ਲਈ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਆ ਰਹੇ ਹਾਂ ਅਤੇ ਭਾਜਪਾ ਦੀਆਂ ਇਨ੍ਹਾਂ ਘਟੀਆਂ ਹਰਕਤਾਂ ਤੋਂ ਨਹੀਂ ਡਰਦੇ। ਆਗੂ ਨੇ ਕਿਹਾ ਕਿ ਭਾਜਪਾ ਵਾਲਿਆ ਨੂੰ ਸ਼ਾਇਦ ਇਹ ਨਹੀਂ ਯਾਦ ਹੈ ਕਿ ਆਮ ਆਦਮੀ ਪਾਰਟੀ ਇਕ ਅੰਦੋਲਨ ਵਿਚ ਨਿਕਲੀ ਹੋਈ ਪਾਰਟੀ ਹੈ। ਪਾਰਟੀ ਆਗੂ ਅਤੇ ਵਰਕਰ ਕਿਸੇ ਦੀਆਂ ਘੁਰਕੀਆਂ ਤੋਂ ਡਰਨ ਵਾਲੇ ਨਹੀਂ ਹਨ ਭਾਰਤ ਦੇਸ਼ ਨੂੰ ਦੁਨੀਆ ਭਰ ਵਿਚ ਲੋਕਤੰਤਰਿਕ ਦੋਸ਼ ਵਜੋਂ ਜਾਣਿਆ ਜਾਂਦਾ ਹੈ, ਪ੍ਰੰਤੂ ਜਦੋਂ ਤੋਂ ਭਾਜਪਾ ਦੀ ਸਰਕਾਰ ਸੱਤਾ ਵਿਚ ਆਈ ਹੈ। ਉਦੋਂ ਤੋਂ ਹੀ ਲੋਕਤੰਤਰਿਕ ਪ੍ਰਣਾਲੀ ਨੂੰ ਢਾਹ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਲੋਕਤੰਤਰਿਕ ਢੰਗ ਨਾਲ ਕੰਮ ਕਰਨ ਦੀ ਬਜਾਏ ਦੋਸ਼ ਵਾਸੀਆਂ ਉਤੇ ਫੈਸਲੇ ਥੋਪ ਰਹੀ ਹੈ। ਦੋਸ਼ ਵਿਚ ਲੋਕਤੰਤਰਿਕ ਢੰਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਸਭ ਨੂੰ ਹੱਕ ਹੈ, ਪ੍ਰੰਤੂ ਭਾਜਪਾ ਦਿੱਲੀ ਪੁਲਿਸ ਦੀ ਸਹਿ ਨਾਲ ਗੁੰਡਾਗਰਦੀ ਕਰਕੇ ਅਜਿਹੇ ਹੱਕਾਂ ਨੂੰ ਕੁਚਲਣਾ ਚਾਹੁੰਦੀ ਹੈ। ਆਗੂ ਨੇ ਕਿਹਾ ਕਿ ਭਾਜਪਾ ਦੀ ਅਜਿਹੀ ਗੁੰਡਾਗਰਦੀ ਦੇਸ਼ ਲਈ ਬਹੁਤ ਹੀ ਘਾਤਕ ਹੈ। ਆਮ ਆਦਮੀ ਪਾਰਟੀ ਕਿਸਾਨਾਂ ਅੰਦੋਲਨ ਵਿਚ ਹੋਰ ਮਜ਼ਬੂਤੀ ਨਾਲ ਉਤਰੇਗੀ।Attachments area

Previous articleउद्धव सरकार ने वो कर दिखाया जो आज तक देश व प्रदेश सरकार नहीं कर पाई: ओंकार कालिया
Next articleभाजपा राष्ट्रीयध्यक्ष व पश्चिम बंगाल प्रभारी पर बंगाल में हमला लोकतंत्र की हत्या : खन्ना