ਹੁਸ਼ਿਆਰਪੁਰ,26 ਦਸੰਬਰ(): ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਜਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਅਨੁਸਾਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਪੂਰਨ ਤੌਰ ’ਤੇ ਵੀ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।ਇਸ ਤੋਂ ਇਲਾਵਾ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿਤੀ ਗਈ ਹੈ। ਸਾਇਲੈਂਸ ਜ਼ੋਨ ਜਿਵੇਂ

Previous articleस्व. अटल बिहारी वाजपेयी युवाआें के हमेशा रहेंगे प्रेरणास्त्रोत : डॉ.रमन घई
Next articleअकेले रह रहे बुजुर्गो की देखभाल हमारा सामाजिक दायित्व : अविनाश राय खन्ना