ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਅਨ ਨੇ ਆਪਣੀ ਬ੍ਰੀਫਿੰਗ ਵਿੱਚ ਕਿਹਾ ਕਿ ਭਾਰਤ ਤੇ ਚੀਨ ਦੀ ਸਰਹੱਦ ‘ਤੇ ਤਣਾਅ ਨੂੰ ਘੱਟ ਕਰਨ ਲਈ ਸੈਨਿਕ ਤੇ ਕੂਟਨੀਤਕ ਚੈਨਲਾਂ ਰਾਹੀਂ ਗੱਲਬਾਤ ਜਾਰੀ ਹੈ।
ਬੀਜਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੱਦਾਖ ਦੌਰੇ ਤੋਂ ਚੀਨ ਚਿੜ੍ਹ ਗਿਆ ਹੈ। ਪ੍ਰਧਾਨ ਮੰਤਰੀ ਦੇ ਦੌਰੇ ‘ਤੇ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਅਜਿਹਾ ਕੁਝ ਨਹੀਂ ਕਰਨਾ ਚਾਹੀਦਾ ਹੈ ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਵਿਗੜ ਜਾਵੇ।
ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਅਨ ਨੇ ਆਪਣੀ ਬ੍ਰੀਫਿੰਗ ਵਿੱਚ ਕਿਹਾ ਕਿ ਭਾਰਤ ਤੇ ਚੀਨ ਦੀ ਸਰਹੱਦ ‘ਤੇ ਤਣਾਅ ਨੂੰ ਘੱਟ ਕਰਨ ਲਈ ਸੈਨਿਕ ਤੇ ਕੂਟਨੀਤਕ ਚੈਨਲਾਂ ਰਾਹੀਂ ਗੱਲਬਾਤ ਜਾਰੀ ਹੈ। ਇਸ ਸਮੇਂ, ਕਿਸੇ ਵੀ ਧਿਰ ਨੂੰ ਕੁਝ ਨਹੀਂ ਕਰਨਾ ਚਾਹੀਦਾ ਜਿਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਹੋਰ ਤਣਾਅ ਵਧੇ।