ਭਵਾਨੀਗੜ੍ਹ,(ਵਿਜੈ ਗਰਗ): ਆਦਰਸ਼ ਸਕੂਲ ਬਾਲਦ ਖੁਰਦ ਦੇ ਅਧਿਆਪਕਾਂ ਵਲੋਂ ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।ਜਿਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸਕੂਲ ਦੇ ਹੀ ਅਧਿਆਪਕ ਪਰਦੀਪ ਸਿੰਘ ਉੱਪਰ ਹੋਏ, ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਇਨਸਾਫ਼ ਲੈਣ ਲਈ, 7 ਮਾਰਚ ਨੂੰ ਸਮਾਣਾ ਵਿਖੇ ਲੱਗ ਰਹੇ ਧਰਨੇ ਦਾ ਵੱਡੀ ਗਿਣਤੀ ਨਾਲ ਹਿੱਸਾ ਬਣਿਆ ਜਾਵੇਗਾ।ਇਸ ਮੌਕੇ ਡੀ.ਟੀ.ਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗਡ਼੍ਹ, ਜ਼ਿਲ੍ਹਾ ਸਕੱਤਰ ਅਮਨ ਵਸ਼ਿਸ਼ਟ ਅਤੇ ਆਦਰਸ਼ ਸਕੂਲ ਅਧਿਆਪਕਾਂ ਦੇ ਆਗੂ ਲਵਪ੍ਰੀਤ ਸ਼ਰਮਾ ਨੇ ਦੱਸਿਆ ਕਿ ਆਦਰਸ਼ ਸਕੂਲ ਬਾਲਦ ਖੁਰਦ ਦੇ ਲਾਇਕ ਤੇ ਸੁਹਿਰਦ ਡੀ.ਪੀ.ਈ ਅਧਿਆਪਕ ਪਰਦੀਪ ਸਿੰਘ ਉਤੇ, ਬੀਤੀ 10 ਫਰਵਰੀ ਨੂੰ ਜਾਨਲੇਵਾ ਹਮਲੇ ਦੇ ਸਾਰੇ ਦੋਸ਼ੀ ਗ੍ਰਿਫ਼ਤਾਰ ਕਰਵਾਉਣ ਅਤੇ ਗੰਭੀਰ ਹਾਲਤ ਵਿੱਚ ਹਾਲੇ ਵੀ ਜ਼ੇਰੇ ਇਲਾਜ ਅਧਿਆਪਕ ਲਈ ਜਿਲ੍ਹਾ ਪ੍ਰਸ਼ਾਸ਼ਨ ਤੇ ਸਕੂਲ ਦੀ ਪ੍ਰਬੰਧਕ ਨਿੱਜੀ ਕੰਪਨੀ ਅਤੇ ਸਿੱਖਿਆ ਵਿਭਾਗ ਕੋਲੋਂ ਬਣਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ 7 ਮਾਰਚ (ਦਿਨ ਸੋਮਵਾਰ) ਨੂੰ ਦੁਪਹਿਰ 1:30, ਐੱਸਡੀਐੱਮ ਤੇ ਡੀਐਸਪੀ ਸਮਾਣਾ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਵਿੱਚ ਅਧਿਆਪਕ ਜਥੇਬੰਦੀਆਂ, ਆਦਰਸ਼ ਸਕੂਲ ਅਧਿਆਪਕ ਯੂਨੀਅਨ ਅਤੇ 873 ਤੇ 74 ਡੀ.ਪੀ.ਈ ਯੂਨੀਅਨ ਵਲੋਂ ਰੋਸ ਮੁਜ਼ਾਹਰੇ ਲਈ ਸ਼ਮੂਲੀਅਤ adobe premiere pro cc 2019 lifetime ਦੇ ਨਾਲ-ਨਾਲ ਹਰ ਪੱਖੋਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਅਧਿਆਪਕ ਵਰਗ ਦੇ ਮਾਨ ਸਨਮਾਨ ਦੀ ਰਾਖੀ ਲਈ ਸੰਘਰਸ਼ ਦੇ ਮੈਦਾਨ ਵਿਚ ਨਿੱਤਰਦੇ ਹੋਏ।ਇਸ ਰੋਸ ਮੁਜ਼ਾਹਰੇ ਦਾ ਅਧਿਆਪਕਾਂ ਨੂੰ ਵੱਧ ਤੋਂ ਵੱਧ ਗਿਣਤੀ ਨਾਲ ਹਿੱਸਾ ਬਣਾਇਆ ਜਾਵੇਗਾ।