ਹੁਸ਼ਿਆਰਪੁਰ,: ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 317 ਨਵੇਂ ਸੈਪਲ ਲੈਣ ਨਾਲ ਅਤੇ 268 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ 01 ਨਵਾਂ ਪਾਜੇਟਿਵ ਮਰੀਜ ਆਇਆ ਹੈ। ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38061 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2863ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40924 ਹੋ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1197518  ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 1160968 ਸੈਪਲ  ਨੈਗਟਿਵ ਹਨ। ਜਦਕਿ 297 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ। ਐਕਟਿਵ ਕੇਸਾ ਦੀ ਗਿਣਤੀ 15 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39813 ਹੈ।