ਵਿਧਾਇਕ ਨੇ ਸ੍ਰੀ ਬਾਂਕੇ ਬਿਹਾਰੀ ਸੇਵਾ ਮੰਡਲ ਵੈਲਫੇਅਰ ਕਮੇਟੀ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈਕ
ਹੁਸ਼ਿਆਰਪੁਰ, : ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਨੇ ਖੇਤਰ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਹੁਸ਼ਿਆਰਪੁਰ ਦਾ ਮਾਣ ਵਧਾਇਆ ਹੈ। ਸ਼ਹਿਰ ਦੀਆਂ ਧਾਰਮਿਕ ਸੰਗਠਨਾਂ ਵਲੋਂ ਲਗਾਤਾਰ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਕਾਰਨ ਹੀ ਹੁਸ਼ਿਆਰਪੁਰ ਸੰਤਾਂ ਦੀ ਨਗਰੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਹ ਸ੍ਰੀ ਬਾਂਕੇ ਬਿਹਾਰੀ ਸੇਵਾ ਮੰਡਲ ਵੈਲਫੇਅਰ ਕਮੇਟੀ ਨੂੰ 5 ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਸਮਾਜ ਨੂੰ ਇਕਜੁੱਟ ਕਰਕੇ ਮਾਨਵਤਾ ਦੀ ਸੇਵਾ ਲਈ ਪ੍ਰੇਰਿਤ ਕਰਨ ਵਿਚ ਧਾਰਮਿਕ ਸੰਗਠਨਾਂ ਦੀ ਅਹਿਮ ਭੂਮਿਕਾ ਹੈ। ਪੰਜਾਬ ਸਰਕਾਰ ਨੇ ਵੀ ਲੋਕਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਦੇ ਹੋਏ ਵੱਖ-ਵੱਖ ਧਾਰਮਿਕ ਥਾਵਾਂ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਈ ਹੈ। ਹੁਸ਼ਿਆਰਪੁਰ ਖੇਤਰ ਵਿਚ 12 ਮਹੀਨੇ ਵੱਖ-ਵੱਖ ਧਾਰਮਿਕ ਆਯੋਜਨ ਹੁੰਦੇ ਰਹਿੰਦੇ ਹਨ ਅਤੇ ਸਾਰੇ ਵਰਗਾਂ ਦੇ ਲੋਕ ਇਨ੍ਹਾਂ ਧਾਰਮਿਕ ਪ੍ਰੋਗਰਾਮਾਂ ਵਿਚ ਸ਼ਰਧਾ ਨਾਲ ਸ਼ਿਰਕਤ ਕਰਦੇ ਹਨ ਜੋ ਕਿ ਸਾਡੇ ਸ਼ਹਿਰ ਦੀ ਪਹਿਚਾਣ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਧਾਰਮਿਕ ਸੰਗਠਨਾਂ ਨੂੰ ਕਦੇ ਵੀ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹਰਪਾਲ ਸਿੰਘ ਪਾਲਾ, ਸਰਫਰਾਜ ਸਿੰਘ ਸਫੀ, ਯੁਵਰਾਜ ਸਿੰਘ, ਹਰਭਜਨ ਸਿੰਘ, ਮਨੋਹਰ ਸਿੰਘ, ਅਮਰਜੀਤ ਚੌਧਰੀ, ਹਰਕਿਰਤ ਸਿੰਘ, ਮਨਮੋਹਨ ਸਿੰਘ ਕਪੂਰ, ਐਡਵੋਕੇਟ ਗੁਰਿੰਦਰ ਸਿੰਘ, ਐਡਵੋਕੇਟ ਨਰਿੰਦਰ ਸਿੰਘ, ਕੁਬੇਰ ਸ਼ਾਰਦਾ, ਪੰਡਤ ਸੰਜੀਵ ਐਰੀ, ਸੁੱਚਾ ਸਿੰਘ ਆਦਿ ਵੀ ਮੌਜੂਦ ਸਨ।