ਭਵਾਨੀਗੜ੍ਹ,(ਵਿਜੈ ਗਰਗ): ਨੇੜਲੇ ਪਿੰਡ ਰਾਜਪੁਰਾ ਵਿਖੇ ਆਸਰਾ ਇੰਟਰਨੈਸ਼ਨਲ ਸਕੂਲ ਜੋਕਿ ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇ ਤੇ ਸਥਿਤ ਹੈ। ਜੋਕਿ ਉਚ ਮਿਆਦ ਦੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ, ਵਿਚ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਨਾਲ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ।ਹਾਲ ਹੀ ਵਿਚ ਸੀ.ਬੀ.ਐਸ.ਈ ਦੁਆਰਾ ਐਲਾਨੇ ਗਏ 10+1 ਦੇ ਨਤੀਜੇ ਵਿਚ ਵਰਿੰਦਾ ਗੋਇਲ ਨੇ ਆਰਟਸ ਗਰੁੱਪ ਵਿੱਚ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸੁਮੈਧਾ ਨੇ ਮੈਡੀਕਲ ਗਰੁੱਪ ਵਿੱਚ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਭੁਸ਼ਪਜੋਤ ਨੇ ਕਾਮਰਸ ਗਰੁੱਪ ਵਿੱਚ 82 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਨਤੀਜੇ ਵਿੱਚ ਨਵਦੀਪ ਨੇ ਆਰਟਸ ਗਰੁੱਪ ਵਿੱਚ 81 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿਚ ਪਾਸ ਹੋ ਕੇ ਨਤੀਜੇ ਨੂੰ 100 ਫੀਸਦੀ ਬਣਾਇਆ।ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਉਰਮਿਲ ਅਤਰੀ ਅਤੇ ਇੰਚਾਰਜ ਰੂਪ ਕੋਰ ਨੇ ਵਿਦਿਆਰਥੀਆਂ ਦੇ ਨਤੀਜੇ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਨਤੀਜਾ ਸਟਾਫ ਅਤੇ ਵਿਦਿਆਰਥੀਆਂ ਦੀ ਮਹਿਨਤ ਸਦਕਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰਦੇ ਹੋਏ ਸਰਟੀਫਿਕੇਟ ਦਿੱਤੇ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਤੇ ਡਾ.ਕੇਸ਼ਵ ਗੋਇਲ (ਐਮ.ਡੀ) ਅਤੇ ਡਾ.ਆਰ.ਕੇ ਗੋਇਲ (ਚੇਅਰਮੈਨ) ਵੱਲੋਂ ਸਭ ਨੂੰ ਵਧਾਈ ਦਿੱਤੀ ਗਈ ਅਤੇ ਖਾਸ ਤੌਰ ਤੇ ਉਨ੍ਹਾਂ ਦੇ ਅਧਿਆਪਕ ਸਾਹਿਬਾਨ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਣ ਅਤੇ ਉਹਨਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਆਉਣ ਵਾਲਾ ਸਮਾਂ ਉਨ੍ਹਾਂ ਲਈ ਵਿਸ਼ੇਸ਼ ਤੌਰ ਤੇ ਮਹੱਤਵਪੂਰਣ ਹੈ। ਵਿਦਿਆਰਥੀਆਂ ਨੂੰ ਮੋਬਾਇਲ ਆਦਿ ਬੁਰੀ ਆਦਤਾਂ ਤੇ ਸਮਾਂ ਵਿਅਰਥ ਨਾ ਕਰਕੇ ਸਾਰਾ ਧਿਆਨ ਆਪਣੀ ਪੜ੍ਹਾਈ ਉੱਪਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਸਫਲਤਾਪੂਰਵਕ ਆਪਣੇ ਮੁਕਾਮ ਨੂੰ ਹਾਸਿਲ ਕਰ ਸਕਣ।